ਸਿਵਲ ਸਰਜਨ ਦਫ਼ਤਰ ਮੂਹਰੇ ਧਰਨੇ ਦੀ ਕੀਤੀ ਤਿਆਰੀ
ਸਿਵਲ ਸਰਜਨ ਦਫ਼ਤਰ ਮੂਹਰੇ ਧਰਨੇ ਦੀਆਂ ਤਿਆਰੀਆਂ ਮੁਕੰਮਲ, ਆਊਟਸੋਰਸ ਮੁਲਾਜ਼ਮਾਂ ਨੇ ਉਲੀਕੀ ਰਣਨੀਤੀ
Publish Date: Wed, 06 May 2026 05:15 PM (IST)
Updated Date: Thu, 07 May 2026 04:06 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਲਗਾਏ ਜਾਣ ਵਾਲੇ ਰੋਸ ਧਰਨੇ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰਾਹ ਤੇ ਤੁਰੇ ਆਊਟਸੋਰਸ ਮੁਲਾਜ਼ਮਾਂ ਨੇ ਅੱਜ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਆਉਣ ਵਾਲੇ ਦਿਨਾਂ ਲਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿਚ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ, ਲੈਬ ਟੈਕਨੀਸ਼ੀਅਨ ਬਲਵੰਤ ਸਿੰਘ ਅਤੇ ਵੀਰਪਾਲ ਕੌਰ ਸਟਾਫ਼ ਸਮੇਤ ਹੋਰ ਕਈ ਸਾਥੀਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ ਧਰਨੇ ਦੀ ਰੂਪ-ਰੇਖਾ ਉਲੀਕੀ ਜਾ ਚੁੱਕੀ ਹੈ ਤੇ ਸਾਰੇ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।