ਪੰਜ ਨਗਰ ਪੰਚਾਇਤਾਂ ਦੇ ਸਕ੍ਰੀਨਿੰਗ ਕਮੇਟੀ ਮੈਂਬਰ ਨਿਯੁਕਤ

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਬੀਤੇਂ ਕੱਲ੍ਹ ‘ਆਪ’ ਨੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਜਿੱਤਣ ਲਈ ਸੂਬੇ ਵਿਚ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦਾ ਐਲਾਨ ਕੀਤਾ ਸੀ, ਜਿਸ ’ਚ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਤੇ ਸੈਕਟਰੀ ਆਮ ਆਦਮੀ ਪਾਰਟੀ ਪੰਜਾਬ ਨੂੰ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ। ਇਸੇ ਤਰ੍ਹਾਂ ਹੀ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਪੰਜ ਨਗਰ ਪੰਚਾਇਤਾਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਪੰਜ-ਪੰਜ ਮੈਂਬਰੀ ਸਕ੍ਰੀਨਿੰਗ ਕਮੇਟੀਆਂ ਨਿਯੁਕਤ ਕੀਤੀਆਂ ਹਨ, ਜਿਸ ’ਚ ਨਗਰ ਪੰਚਾਇਤ ਭਗਤਾ ਭਾਈ ਦੀ ਚੋਣ ਲਈ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਬਲਕਾਰ ਸਿੰਘ ਸਿੱਧੂ ਹਲਕਾ ਵਿਧਾਇਕ ਤੇ ਨੀਲ ਗਰਗ ਚੇਅਰਮੈਨ ਸਕ੍ਰੀਨਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ ਹਨ। ਨਗਰ ਪੰਚਾਇਤ ਭਾਈਰੂਪਾ ਦੀ ਚੋਣ ਲਈ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਬਲਕਾਰ ਸਿੰਘ ਸਿੱਧੂ ਹਲਕਾ ਵਿਧਾਇਕ ਅਤੇ ਅਨਿਲ ਠਾਕੁਰ ਚੇਅਰਮੈਨ ਸਕ੍ਰੀਨਿੰਗ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ, ਨਗਰ ਪੰਚਾਇਤ ਮਲੂਕਾ ਦੀ ਚੋਣ ਲਈ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਬਲਕਾਰ ਸਿੰਘ ਸਿੱਧੂ ਹਲਕਾ ਵਿਧਾਇਕ ਅਤੇ ਹਰਮੰਦਰ ਸਿੰਘ ਬਰਾੜ ਜ਼ੋਨ ਇੰਚਾਰਜ ਐਜੂਕੇਸ਼ਨ ਨੂੰ ਸਕ੍ਰੀਨਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਨਗਰ ਪੰਚਾਇਤ ਕੋਠਾ ਗੁਰੂ ਦੀ ਚੋਣ ਲਈ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਬਲਕਾਰ ਸਿੰਘ ਸਿੱਧੂ ਹਲਕਾ ਵਿਧਾਇਕ ਤੇ ਅਮਰਦੀਪ ਸਿੰਘ ਰਾਜਨ ਡਾਇਰੈਕਟਰ ਨੂੰ ਸਕ੍ਰੀਨਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ।
ਇਸੇ ਤਰ੍ਹਾਂ ਹੀ ਨਗਰ ਪੰਚਾਇਤ ਮਹਿਰਾਜ ਦੀ ਚੋਣ ਲਈ ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ, ਬਲਕਾਰ ਸਿੰਘ ਸਿੱਧੂ ਹਲਕਾ ਵਿਧਾਇਕ ਅਤੇ ਦਰਸ਼ਨ ਸਿੰਘ ਸੋਹੀ ਚੇਅਰਮੈਨ ਨੂੰ ਸਕ੍ਰੀਨਿੰਗ ਕਮੇਟੀ ਮੈਂਬਰ ਨਾਮਜਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਗਰ ਪੰਚਾਇਤ ਚੋਣਾਂ ਸੱਤਾਧਾਰੀ ਧਿਰ ਲਈ ਵਕਾਰ ਦਾ ਸਵਾਲ ਹੋਣਗੀਆਂ। ਪਿਛਲੀ ਵਿਧਾਨ ਸਭਾ ਚੋਣਾਂ ਸਮੇਂ ਹਲਕਾ ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ ਵਿਧਾਇਕ ਚੁਣੇ ਗਏ ਸਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵੀ ਇਸੇ ਹਲਕੇ ਨਾਲ ਸਬੰਧਤ ਹਨ ਤੇ ਉਨ੍ਹਾਂ ਦੇ ਜੱਦੀ ਪਿੰਡ ਨਗਰ ਪੰਚਾਇਤ ਕੋਠਾ ਗੁਰੂ ਵਿਖੇ ਵੀ ਚੋਣ ਹੋਣੀ ਹੈ।
ਜਦਕਿ ਮਾਰਕਫੈਡ ਪੰਜਾਬ ਦੇ ਚੇਅਰਮੈਨ, ਸੂਬਾ ਸੈਕਟਰੀ ਤੇ 13 ਮੈਂਬਰੀ ਸਟੇਟ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਮਾਨ ਵੀ ਇਸੇ ਹਲਕੇ ਨਾਲ ਸਬੰਧਤ ਹਨ, ਜਿਸ ਹਲਕੇ ਨਾਲ ਸਬੰਧਤ ਨਗਰ ਪੰਚਾਇਤਾਂ ਦੀਆਂ ਚੋਣਾਂ ਮਾਨ, ਭੱਲਾ ਅਤੇ ਸਿੱਧੂ ਦਾ ਭਵਿੱਖ ਵੀ ਤੈਅ ਕਰਨਗੀਆਂ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਇਨ੍ਹਾਂ ਚੋਣਾਂ ਵਿਚ ਸੱਤਾਧਾਰੀ ਧਿਰ ਨੂੰ ਖੂੰਜੇ ਲਾਉਣ ਲਈ ਸਰਗਰਮ ਹੋ ਗਏ ਹਨ। ਹੁਣ ਵੇਖਣਾ ਹੋਵੇਗਾ ਚੋਣਾਂ ਦੌਰਾਨ ਪਹਿਲੀਆਂ ਸਿਆਸੀ ਪਾਰਟੀ ਵਾਂਗ ਵਿਰੋਧੀਆਂ ਦੇ ਕਾਗਜ਼ਾਂ ਨੂੰ ਰੱਦ ਕੀਤਾ ਜਾਵੇਗਾ ਜਾਂ ਚੋਣਾਂ ਨਿਰਪੱਖ ਹੋਣਗੀਆਂ ਅਤੇ ਜਿੱਤ ਦੀ ਬਾਜ਼ੀ ਕੌਣ ਹਾਸਲ ਕਰਦਾ ਹੈ।