ਜ਼ਿਲ੍ਹੇ ’ਚ ਟੀਕਾਕਰਨ ਮੁਹਿੰਮ ਜਾਰੀ
ਜ਼ਿਲ੍ਹੇ ’ਚ ਟੀਕਾਕਰਣ ਮੁਹਿੰਮ ਜਾਰੀ
Publish Date: Thu, 07 May 2026 04:20 PM (IST)
Updated Date: Thu, 07 May 2026 04:20 PM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੈ। ਡਾ. ਤਪਿੰਦਰਜੋਤ ਨੇ ਦੱਸਿਆ ਕਿ ਹਰ ਬੁੱਧਵਾਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਨਮ ਤੋਂ 16 ਸਾਲ ਤਕ ਦੇ ਬੱਚਿਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਟੈੱਟਨਸ ਦੇ ਟੀਕੇ ਵੀ ਲਗਾਏ ਜਾਂਦੇ ਹਨ। ਡਾ. ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਸਮੇਂ ਸਿਰ ਟੀਕਾਕਰਣ ਨਾਲ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਟੀਕਾਕਰਣ ਕਾਰਡ ਜ਼ਰੂਰ ਚੈੱਕ ਕਰਨ।