ਅਮਨਦੀਪ ਬਰਾੜ ਨੂੰ ਬਣਾਇਆ ਸੂਬਾ ਮੀਤ ਪ੍ਰਧਾਨ
ਅਮਨਦੀਪ ਬਰਾੜ ਨੂੰ ਬਣਾਇਆ ਸੂਬਾ ਮੀਤ ਪ੍ਰਧਾਨ
Publish Date: Thu, 07 May 2026 04:21 PM (IST)
Updated Date: Thu, 07 May 2026 04:23 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਹਲਕਾ ਭੁੱਚੋ ਦੇ ਪਿੰਡ ਹਰਰਾਏਪੁਰ ਦੀ ਜੰਮਪਲ ਅਮਨਦੀਪ ਕੌਰ ਬਰਾੜ ਨੂੰ ਕਾਂਗਰਸ ਪਾਰਟੀ ਪ੍ਰਤੀ ਸਰਗਰਮ ਭੂਮਿਕਾ ਅਤੇ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੇ ਮੱਦੇਨਜ਼ਰ ਪੰਜਾਬ ਮਹਿਲਾ ਕਾਂਗਰਸ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਸ਼ ’ਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਕੀਤੀ ਗਈ। ਨਿਯੁਕਤੀ ਤੋਂ ਬਾਅਦ ਅਮਨਦੀਪ ਕੌਰ ਬਰਾੜ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਇਸ ਮੌਕੇ ਰਾਹੁਲ ਗਾਂਧੀ, ਅਲਕਾ ਲਾਂਬਾ ਆਲ ਇੰਡੀਆ ਮਹਿਲਾ ਕਮਿਸ਼ਨ ਦੇ ਪ੍ਰਧਾਨ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਮਹਿਲਾ ਵਿੰਗ ਦੇ ਪੰਜਾਬ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਪ੍ਰੀਤਮ ਸਿੰਘ ਕੋਟਭਾਈ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਅਮਨਦੀਪ ਕੌਰ ਬਰਾੜ ਦੀ ਨਿਯੁਕਤੀ ’ਤੇ ਇਲਾਕਾ ਨਿਵਾਸੀਆਂ ਅਤੇ ਕਾਂਗਰਸੀ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।