50 ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਪੂਜਾਂ ਵਾਲਾ ਮੁਹੱਲਾ ਦੇ 50 ਪਰਿਵਾਰ ਅਕਾਲੀ ਦਲ ਵਿਚ ਸ਼ਾਮਲ
Publish Date: Thu, 07 May 2026 04:28 PM (IST)
Updated Date: Thu, 07 May 2026 04:29 PM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਮਹਿਲਾ ਵਿੰਗ ਵੱਲੋਂ ਪੂਜਾਂ ਵਾਲਾ ਮਹੱਲਾ ਵਿਚ ਕਰਵਾਏ ਪ੍ਰੋਗਰਾਮ ਦੇ ਦੌਰਾਨ ਇਲਾਕੇ ਦੇ 50 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮਹਿਲਾ ਵਿੰਗ ਦੀ ਆਗੂ ਹਰਮਨ ਸ਼ਰਮਾ ਦੀ ਅਗਵਾਈ ਵਿਚ ਹੋਏ ਇਕੱਠ ਦੌਰਾਨ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਅਕਾਲੀ ਦਲ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਅਨੇਕ ਗਰੰਟੀਆਂ ਦਿੱਤੀਆਂ ਗਈਆਂ ਸਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕੀਤਾ ਸੀ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਇਕ ਵੀ ਗਰੰਟੀ ਪੂਰੀ ਨਹੀਂ ਕੀਤੀ ਬਲਕਿ ਪੰਜਾਬ ਨੂੰ ਬਦਹਾਲ ਪੰਜਾਬ ਬਣਾ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੇਵਲ ਅਕਾਲੀ ਦਲ ਦੀ ਸਰਕਾਰ ਹੀ ਦੂਰ ਅੰਦੇਸ਼ੀ ਨਾਲ ਕੰਮ ਕਰਦੀ ਹੈ। ਪੰਜਾਬ ਦੀ ਤਰੱਕੀ ਅਤੇ ਵਿਕਾਸ ਕੇਵਲ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੀ ਹੋ ਸਕਦਾ ਹੈ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਸਮਝਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਪੰਜਾਬ ਹੁਣ ਰੰਗਲਾ ਪੰਜਾਬ ਬਣ ਸਕਦਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਬਬਲੀ ਢਿੱਲੋ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਹੀ ਕੀਤਾ ਹੈ, ਜਦੋਂ ਜਦੋਂ ਵੀ ਕਾਂਗਰਸ ਸੱਤਾ ਵਿਚ ਆਈ ਹੈ, ਪੰਜਾਬ ਦੀ ਸ਼ਾਂਤੀ ਭੰਗ ਹੋਈ ਹੈ। ਕਾਂਗਰਸ ਦੇ ਆਗੂ ਆਪਣੇ ਹਿੱਤਾਂ ਲਈ ਲੜਦੇ ਹਨ ਨਾ ਕਿ ਪੰਜਾਬ ਦੇ ਲੋਕਾਂ ਲਈ। ਸ੍ਰੋਮਣੀ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਬਲਵਿੰਦਰ ਕੌਰ, ਐਸਸੀ ਵਿੰਗ ਦੇ ਪ੍ਰਧਾਨ ਰੋਸ਼ਨ ਗਿਆਨਾ ਤੋਂ ਇਲਾਵਾ ਹਰਤਾਰ ਸਿੰਘ, ਹਰਮਨ ਰਿੰਕਾ, ਜਗਜੀਤ ਸਿੰਘ ਭੁੱਲਰ, ਸੁਮਿਤ ਕੁਮਾਰ ਬਿੰਟਾ, ਰਵੀ ਢੱਲਾ, ਮੋਨੂੰ ਸ਼ਰਮਾ ਆਦਿ ਵੀ ਮੌਜੂਦ ਸਨ।