ਟੀਕਾਕਰਣ ਸਮੇਂ ਵਰਤਣ ਵਾਲੀਆਂ ਸਾਵਧਾਨੀਆਂ ਸਬੰਧੀ ਕੀਤੀ ਇਕੱਤਰਤਾ
ਟੀਕਾਕਰਣ ਸਮੇਂ ਵਰਤਣ ਵਾਲੀਆਂ ਸਾਵਧਾਨੀਆਂ ਸਬੰਧੀ ਕੀਤੀ ਮੀਟਿੰਗ
Publish Date: Thu, 07 May 2026 04:32 PM (IST)
Updated Date: Thu, 07 May 2026 04:35 PM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਟੀਕਾਕਰਣ ਤੋਂ ਬਾਅਦ ਹੋਣ ਵਾਲੀ ਅਣਚਾਹੀ ਘਟਨਾ ਸਬੰਧੀ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਟੀਕਾਕਰਣ ਤੋਂ ਬਾਅਦ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਦੀ ਰਿਪੋਰਟਿੰਗ, ਜਾਂਚ ਅਤੇ ਸਮੇਂ ਸਿਰ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਹਰ ਏਈਐਫਆਈ ਕੇਸ ਦੀ ਤੁਰੰਤ ਸੂਚਨਾ ਦੇਣਾ ਅਤੇ ਸਹੀ ਢੰਗ ਨਾਲ ਜਾਂਚ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਦਾ ਟੀਕਾਕਰਣ ਪ੍ਰਤੀ ਵਿਸ਼ਵਾਸ ਬਣਿਆ ਰਹੇ। ਮੀਟਿੰਗ ਵਿਚ ਸਾਰੇ ਸਿਹਤ ਸੰਸਥਾਨਾਂ ਨੂੰ ਹਦਾਇਤ ਕੀਤੀ ਗਈ ਕਿ ਟੀਕਾਕਰਣ ਸੈਸ਼ਨਾਂ ਦੌਰਾਨ ਐਮਰਜੈਂਸੀ ਦਵਾਈਆਂ ਅਤੇ ਲੋੜੀਂਦਾ ਸਾਮਾਨ ਉਪਲਬਧ ਹੋਣਾ ਯਕੀਨੀ ਬਣਾਇਆ ਜਾਵੇ।