ਰਾਕੇਸ਼ ਪੁਰੀ ਨਗਰ ਨਿਗਮ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
ਰਾਕੇਸ਼ ਪੁਰੀ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
Publish Date: Thu, 07 May 2026 04:47 PM (IST)
Updated Date: Thu, 07 May 2026 04:47 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਵੱਲੋਂ ਸੀਨੀਅਰ ਆਗੂ ਅਤੇ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਨੂੰ ਨਗਰ ਨਿਗਮ ਚੋਣਾਂ ਲਈ ਬਣਾਈ ਗਈ ਸਕ੍ਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਵੱਖ-ਵੱਖ ਆਗੂਆਂ ਵੱਲੋਂ ਪੁਰੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਰਕੇਸ਼ ਪੁਰੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕਾਂ ਦੇ ਭਰੋਸੇ ’ਤੇ ਸਰਕਾਰ ਬਣਾਈ ਹੈ ਅਤੇ ਹੁਣ ਨਗਰ ਨਿਗਮ ਚੋਣਾਂ ਵਿੱਚ ਵੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਨਗਰ ਨਿਗਮ ਸਮੇਤ ਹੋਰ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਵੀ ਆਪ ਦਾ ਮੇਅਰ ਅਤੇ ਪ੍ਰਧਾਨ ਬਣੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਮਾਨਦਾਰ, ਸਾਫ਼-ਸੁਥਰੀ ਛਵੀ ਅਤੇ ਲੋਕਾਂ ਵਿੱਚ ਮਜ਼ਬੂਤ ਪਕੜ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸ਼ਹਿਰਾਂ ਦੇ ਵਿਕਾਸ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ ਸਖ਼ਤ ਰਵੱਈਆ ਅਪਣਾਇਆ ਗਿਆ ਹੈ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਰਹੀ ਹੈ। ਪੁਰੀ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਕੀਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਹੋਰ ਵੱਡੀ ਤਾਕਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰੇਗੀ।