ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਵਿਦਾਇਗੀ ਪਾਰਟੀ ਦਿੱਤੀ
ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਵਿਦਾਇਗੀ ਪਾਰਟੀ ਦਿੱਤੀ
Publish Date: Thu, 07 May 2026 04:53 PM (IST)
Updated Date: Thu, 07 May 2026 04:56 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਭਾਸ਼ਾਵਾਂ ਵਿਭਾਗ ਅਤੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਬੀਏ ਅਤੇ ਐੱਮਏ ਦੇ ਵਿਦਿਆਰਥੀਆਂ ਲਈ ਇਕ ਵਿਦਾਇਗੀ ਪਾਰਟੀ ਦਿੱਤੀ। ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਡਾ. ਸੰਦੀਪ ਰਾਣਾ ਮੁਖੀ ਭਾਸ਼ਾਵਾਂ ਵਿਭਾਗ ਤੇ ਡਾ. ਬਲਦੇਵ ਸਿੰਘ ਮੁਖੀ ਸੋਸ਼ਲ ਸਾਇੰਸਜ਼ ਵਿਭਾਗ ਸਮੇਤ ਸਾਰੇ ਅਧਿਆਪਕਾਂ ਦੇ ਨਿੱਘੇ ਸਵਾਗਤ ਨਾਲ ਹੋਈ। ਡਾ. ਸੰਦੀਪ ਰਾਣਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਲੇ ਭਵਿੱਖ ਦੀ ਕਾਮਨਾ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਸਰਗਰਮੀਆਂ ਜਿਵੇਂ ਗਿੱਧਾ, ਭੰਗੜਾ, ਗਰੁੱਪ ਡਾਂਸ, ਸੋਲੋ ਡਾਂਸ ਅਤੇ ਗੀਤ-ਸੰਗੀਤ ਵਿੱਚ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜੱਜਮੈਂਟ ਦੀ ਭੂਮਿਕਾ ਡਾ. ਸੁਖਦੀਪ ਕੌਰ ਅਤੇ ਡਾ. ਪਾਇਲਦੀਪ ਵੱਲੋਂ ਬਾਖ਼ੂਬੀ ਨਿਭਾਈ ਗਈ। ਉਨ੍ਹਾਂ ਨੇ ਸਾਰੀਆਂ ਸਰਗਰਮੀਆਂ ਦੇ ਆਧਾਰ ’ਤੇ ਬੀਏ ਭਾਗ ਤੀਜਾ ਦੀ ਵਿਦਿਆਰਥਣ ਪ੍ਰਿਅੰਕਾ ਨੂੰ ਮਿਸ ਫੇਅਰਵੈੱਲ ਅਤੇ ਐੱਮਏ ਪੋਲ ਸਾਇੰਸ ਭਾਗ ਦੂਜਾ ਦੇ ਵਿਦਿਆਰਥੀ ਰਵੀ ਨੂੰ ਮਿਸਟਰ ਫੇਅਰਵੈੱਲ ਐਲਾਨਿਆ। ਡਾ. ਸੁਨੀਤਾ ਰਾਣੀ ਨੇ ਜੱਜਮੈਂਟ ਦੀ ਸ਼ਲਾਘਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਵਿਦਿਆਰਥੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਵੱਖ-ਵੱਖ ਸਰਗਰਮੀਆਂ ਵਿੱਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।