ਸੜਕ ਹਾਦਸੇ ’ਚ 2 ਜ਼ਖ਼ਮੀ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Thu, 07 May 2026 05:12 PM (IST)
Updated Date: Thu, 07 May 2026 05:14 PM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ-ਵੱਖ ਸੜਕ ਹਾਦਸਿਆਂ ’ਚ 2 ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਥਾਨਕ ਹਨੂੰਮਾਨ ਚੌਕ ਵਿਚ ਇਕ ਐਕਟਿਵਾ ਅਤੇ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਦੀਦਾਰ ਸਿੰਘ ਵਾਸੀ ਜੁਝਾਰ ਸਿੰਘ ਨਗਰ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਇਸੇ ਤਰ੍ਹਾਂ ਸਥਾਨਕ ਬਠਿੰਡਾ ਮਾਲ ਰੋਡ ’ਤੇ ਇਕ ਈ ਰਿਕਸ਼ਾ ਅਤੇ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ ਈ ਰਿਕਸ਼ਾ ’ਚ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਚਰਨਜੀਤ ਲਾਲ ਵਾਸੀ ਕੋਟਕਪੁਰਾ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।