ਸਿਵਲ ਸਰਜਨ ਦਫ਼ਤਰ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ
ਸਿਵਲ ਸਰਜਨ ਦਫ਼ਤਰ ਮੂਹਰੇ ਧਰਨੇ ਦੀਆਂ ਤਿਆਰੀਆਂ ਮੁਕੰਮਲ, ਆਊਟਸੋਰਸ ਮੁਲਾਜ਼ਮਾਂ ਨੇ ਉਲੀਕੀ ਰਣਨੀਤੀ
Publish Date: Thu, 07 May 2026 05:35 PM (IST)
Updated Date: Thu, 07 May 2026 05:35 PM (IST)
- ਆਊਟਸੋਰਸ ਮੁਲਾਜ਼ਮਾਂ ਨੇ ਉਲੀਕੀ ਰਣਨੀਤੀ
ਬਠਿੰਡਾ : ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਲਗਾਏ ਜਾਣ ਵਾਲੇ ਰੋਸ ਧਰਨੇ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰਾਹ "ਤੇ ਤੁਰੇ ਆਊਟਸੋਰਸ ਮੁਲਾਜ਼ਮਾਂ ਨੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਆਉਣ ਵਾਲੇ ਦਿਨਾਂ ਲਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿਚ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ, ਲੈਬ ਟੈਕਨੀਸ਼ੀਅਨ ਬਲਵੰਤ ਸਿੰਘ ਅਤੇ ਵੀਰਪਾਲ ਕੌਰ ਸਟਾਫ਼ ਸਮੇਤ ਹੋਰ ਕਈ ਸਾਥੀਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ ਧਰਨੇ ਦੀ ਰੂਪ-ਰੇਖਾ ਉਲੀਕੀ ਜਾ ਚੁੱਕੀ ਹੈ ਅਤੇ ਸਾਰੇ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।