ਸਫ਼ਾਈ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਸਫਾਈ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ
Publish Date: Thu, 07 May 2026 07:04 PM (IST)
Updated Date: Thu, 07 May 2026 07:05 PM (IST)
ਭੁੱਚੋ ਮੰਡੀ : ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੂਰੇ ਪੰਜਾਬ ਅੰਦਰ ਸਫਾਈ ਸੇਵਕਾਂ ਵੱਲੋਂ ਦਿੱਤੀ ਗਈ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਤਹਿਤ ਦੂਜੇ ਦਿਨ ਵੀ ਮੁਲਾਜ਼ਮਾਂ ਨੇ ਨਗਰ ਕੌਂਸਲ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਸਥਾਨਕ ਆਗੂ ਦਿਲਬਾਗ ਸਿੰਘ, ਲਛਮਣ ਦਾਸ, ਰਮੇਸ਼ ਪ੍ਰਭੂ ਅਤੇ ਰਮੇਸ਼ ਸੰਜੂ ਨੇ ਕਿਹਾ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਪੰਜਾਬ ਪੱਧਰੀ ਸੰਘਰਸ਼ ਸ਼ੁਰੂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਮੰਗਾਂ ਦੀ ਪੂਰਤੀ ਤੱਕ ਲਗਾਤਾਰ ਜਾਰੀ ਰਹੇਗਾ। ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅੱਜ ਮੰਡੀ ਦੇ ਬਾਜ਼ਾਰਾਂ ਵਿਚ ਰੋਸ ਰੈਲੀ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਜਥੇਬੰਦੀ ਵੱਲੋਂ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਗੇ ਤੋਂ ਜੋ ਵੀ ਕਾਲ ਦਿੱਤੀ ਜਾਵੇਗੀ, ਉਸੇ ਤਰ੍ਹਾਂ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਾਡੀਆਂ ਜਾਇਜ਼ ਮੰਗਾਂ ਨੂੰ ਮੌਜੂਦਾ ਸਰਕਾਰ ਵੀ ਪੂਰਾ ਨਹੀਂ ਕਰ ਰਹੀ, ਜਿਸ ਕਰ ਕੇ ਉਨ੍ਹਾਂ ਨੂੰ ਮਜਬੂਰੀ ਵੱਸ ਸੰਘਰਸ਼ ਕਰਨਾ ਪਿਆ।