- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾ ਨਾਲ ਛੇੜਛਾੜ ਕਰਨ ਵਾਲੇ ਅਧਿਆਪਕ

- ਅਦਾਲਤ ਨੇ ਕਿਹਾ, ਸਕੂਲ ’ਚ ਵਾਪਰੀ ਘਟਨਾ ਗੰਭੀਰ, ਹਿਰਾਸਤੀ ਪੁੱਛਗਿੱਛ ਲਾਜ਼ਮੀ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਬਠਿੰਡਾ ਦੀ ਅਦਾਲਤ ਨੇ ਸਾਥੀ ਅਧਿਆਪਕਾ ਨਾਲ ਛੇੜਛਾੜ ਦੇ ਦੋਸ਼ਾਂ ਹੇਠ ਸਰਕਾਰੀ ਸਕੂਲ ਦੇ ਇਕ ਅਧਿਆਪਕ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਮਾਮਲੇ ਨੂੰ ਗੰਭੀਰ ਮੰਨਦਿਆਂ ਮੁਲਜ਼ਮ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਜਾਣਕਾਰੀ ਅਨੁਸਾਰ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਵਿਚ ਮੁਲਜ਼ਮ ਪ੍ਰਵੀਨ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ। ਮਾਮਲਾ ਮੌੜ ਮੰਡੀ ਖੇਤਰ ਦੇ ਇਕ ਪਿੰਡ ਵਿਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਲ ਸਬੰਧਿਤ ਹੈ, ਜਿੱਥੇ ਪੀੜਤ ਅਧਿਆਪਕਾ ਵਿਗਿਆਨ ਅਧਿਆਪਕਾ ਵਜੋਂ ਤਾਇਨਾਤ ਹੈ। ਐੱਫਆਈਆਰ ਮੁਤਾਬਿਕ 18 ਅਪ੍ਰੈਲ ਨੂੰ ਪੀੜਤ ਅਧਿਆਪਕਾ ਅਤੇ ਮੁਲਜ਼ਮ ਅਧਿਆਪਕ ਸਕੂਲ ਦੀ ਸਾਇੰਸ ਲੈਬ ਵਿਚ ਅਲਮਾਰੀਆਂ ਦੇ ਕੰਮ ਸਬੰਧੀ ਗੱਲਬਾਤ ਕਰ ਰਹੇ ਸਨ। ਦੋਸ਼ ਹੈ ਕਿ ਇਸ ਦੌਰਾਨ ਮੁਲਜ਼ਮ ਨੇ ਅਧਿਆਪਕਾ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਛੇੜਛਾੜ ਕੀਤੀ। ਪੀੜਤ ਅਧਿਆਪਕਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਨੇ ਜ਼ਬਰਦਸਤੀ ਉਸ ਦਾ ਹੱਥ ਫੜਿਆ ਅਤੇ ਅਸ਼ਲੀਲ ਹਰਕਤਾਂ ਕਰਦਿਆਂ ਛੇੜਛਾੜ ਕੀਤੀ। ਵਿਰੋਧ ਕਰਨ ’ਤੇ ਮੁਲਜ਼ਮ ਨੇ ਉਸ ਦਾ ਮੂੰਹ ਦਬਾ ਦਿੱਤਾ ਅਤੇ ਕਿਸੇ ਨੂੰ ਦੱਸਣ ’ਤੇ ਮਾੜੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਘਟਨਾ ਤੋਂ ਬਾਅਦ ਪੀੜਤ ਅਧਿਆਪਕਾ ਨੇ ਮਹਿਲਾ ਸਟਾਫ ਮੈਂਬਰਾਂ ਅਤੇ ਆਪਣੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਥਾਣਾ ਮੌੜ ਵਿਚ ਮੁਲਜ਼ਮ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਸੁਣਵਾਈ ਦੌਰਾਨ ਬਚਾਅ ਪੱਖ ਨੇ ਅਦਾਲਤ ਨੂੰ ਕਿਹਾ ਕਿ ਮੁਲਜ਼ਮ ਜਾਂਚ ਵਿਚ ਸ਼ਾਮਲ ਹੋਣ ਲਈ ਤਿਆਰ ਹੈ, ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ। ਉੱਧਰ ਸਰਕਾਰੀ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਮੁਲਜ਼ਮ ਤੋਂ ਹਿਰਾਸਤੀ ਪੁੱਛਗਿੱਛ ਕਰਨੀ ਲਾਜ਼ਮੀ ਹੈ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਦੋਸ਼ ਗੰਭੀਰ ਦੱਸਿਆ ਅਤੇ ਘਟਨਾ ਸਕੂਲ ਵਿਚ ਵਾਪਰੀ ਹੈ। ਇਸ ਆਧਾਰ ’ਤੇ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।