ਕੁੱਟਮਾਰ ਦੇ ਦੋਸ਼ ’ਚ 3 ਵਿਅਕਤੀਆਂ ’ਤੇ ਕੇਸ
ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Fri, 08 May 2026 04:20 PM (IST)
Updated Date: Sat, 09 May 2026 04:03 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦੇ ਪਰਸਰਾਮ ਨਗਰ ਇਲਾਕੇ ਵਿਚ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਪੀੜਤ ਦੇ ਬਿਆਨਾਂ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਧੇਵਨ ਗਰਗ ਵਾਸੀ ਗਣੇਸ਼ਾ ਬਸਤੀ ਨੇ ਦੱਸਿਆ ਹੈ ਕਿ ਲੰਘੀ 6 ਮਈ ਦੀ ਸਵੇਰ ਨੂੰ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਪਰਸਰਾਮ ਨਗਰ ਸਥਿਤ ਡੇਅਰੀ ਵੱਲ ਜਾ ਰਿਹਾ ਸੀ। ਜਦੋਂ ਉਹ ਡੇਅਰੀ ਦੇ ਨੇੜੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਰਾਕੇਸ਼ ਕੁਮਾਰ, ਵਿੱਕੀ ਅਤੇ ਸੋਨੂੰ ਵਾਸੀਆਨ ਪਰਸਰਾਮ ਨਗਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ ਤੇ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।