ਨਾੜ ਨੂੰ ਅੱਗ ਲਗਾਉਣ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ
ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Publish Date: Fri, 08 May 2026 04:29 PM (IST)
Updated Date: Sat, 09 May 2026 04:06 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਕਲਿਆਣ ਸੁੱਖਾ ਦੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਥਾਣਾ ਨਥਾਣਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਕਲਸਟਰ ਅਫ਼ਸਰ ਦੀ ਸ਼ਿਕਾਇਤ 'ਤੇ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਕਲਸਟਰ ਅਫ਼ਸਰ ਰਾਜਿੰਦਰ ਕੁਮਾਰ, ਨਿਗਮ ਇੰਜੀਨੀਅਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਪਿੰਡ ਕਲਿਆਣ ਸੁੱਖਾ ਦੇ ਖੇਤਾਂ ਵਿਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਿਆਂ ਕਣਕ ਦੇ ਨਾੜ ਨੂੰ ਅੱਗ ਲਗਾਈ ਗਈ ਹੈ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਨਥਾਣਾ ਵਿਖੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਕਥਿਤ ਦੋਸ਼ੀ ਦੀ ਪਛਾਣ ਕਰਨ ਲਈ ਇਲਾਕੇ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ।