ਨੈਸ਼ਨਲ ਲੋਕ ਅਦਾਲਤ ਅੱਜ
ਨੈਸ਼ਨਲ ਲੋਕ ਅਦਾਲਤ ਅੱਜ
Publish Date: Fri, 08 May 2026 04:41 PM (IST)
Updated Date: Sat, 09 May 2026 04:06 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਕਰੁਨੇਸ਼ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀਜੇਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜ਼ਨ, ਬਠਿੰਡਾ ਅਧੀਨ ਸਮੂਹ ਨਿਆਂਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨਾਂ, ਤਲਵੰਡੀ ਸਾਬੋ ਤੇ ਫੂਲ ਵੱਲੋਂ ਕੇਸਾਂ ਦੇ ਨਿਬੇੜੇ ਲਈ ਨੈਸ਼ਨਲ ਲੋਕ ਅਦਾਲਤ 9 ਮਈ 2026 ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਕਰੁਨੇਸ਼ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ ਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ’ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ’ਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਇਸ ਨੈਸ਼ਨਲ ਲੋਕ ਅਦਾਲਤ ’ਚ ਫ਼ੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।