ਬੁਜ਼ੁਰਗ ਔਰਤ ਦੀਆਂ ਝਪਟੀਆਂ ਵਾਲ਼ੀਆਂ
ਬੁਜ਼ੁਰਗ ਔਰਤ ਦੀਆਂ ਵਾਲੀਆਂ ਖੋਹੀਆਂ
Publish Date: Fri, 08 May 2026 04:57 PM (IST)
Updated Date: Sat, 09 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਥਾਨਕ ਸ਼ਹਿਰ ਦੇ ਗੁਰੂ ਨਾਨਕਪੁਰਾ ਇਲਾਕੇ ਵਿਚ ਝਪਟਮਾਰਾਂ ਨੇ ਇਕ ਬੁਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਜਾਣਕਾਰੀ ਅਨੁਸਾਰ ਔਰਤ ਆਪਣੇ ਘਰ ਵਿਚ ਸੌਂ ਰਹੀ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀ ਘਰ ਵਿਚ ਦਾਖ਼ਲ ਹੋਏ ਅਤੇ ਉਸਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ। ਘਟਨਾ ਉਪਰੰਤ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜੁੜੇ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸਥਾਨਕ ਲੋਕਾਂ ਅਤੇ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਨੌਜਵਾਨਾਂ ਨੂੰ ਪਛਾਣਦਾ ਹੋਵੇ ਜਾਂ ਇਨ੍ਹਾਂ ਬਾਰੇ ਕੋਈ ਜਾਣਕਾਰੀ ਰੱਖਦਾ ਹੋਵੇ ਤਾਂ ਤੁਰੰਤ ਪੰਜਾਬ ਪੁਲਿਸ ਜਾਂ ਬਠਿੰਡਾ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੂੰ ਸਚੇਤ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।