ਦੋ ਬਾਈਕਾਂ ਦੀ ਟੱਕਰ ਨਾਲ ਇਕ ਨੌਜਵਾਨ ਗੰਭੀਰ
ਦੋ ਮੋਟਰਸਾਈਕਲਾਂ ਦੀ ਟੱਕਰ, ਇਕ ਨੌਜਵਾਨ ਗੰਭੀਰ ਜ਼ਖ਼ਮੀ
Publish Date: Sat, 09 May 2026 05:01 PM (IST)
Updated Date: Sun, 10 May 2026 04:04 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਥਾਨਕ ਮਾਲ ਰੋਡ ‘ਤੇ ਦੇਰ ਰਾਤ ਦੋ ਬਾਈਕਾਂ ਦੀ ਆਪਸ ’ਚ ਟੱਕਰ ਹੋਣ ਕਾਰਨ ਇਕ ਬਾਈਕ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਰਾਤ ਕਰੀਬ 12 ਵਜੇ ਮਾਲ ਰੋਡ ’ਤੇ ਦੋ ਬਾਈਕਾਂ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗੋਇਲ ਤੁਰੰਤ ਮੌਕੇ ’ਤੇ ਪਹੁੰਚੇ। ਸਹਾਰਾ ਟੀਮ ਵੱਲੋਂ ਜ਼ਖ਼ਮੀ ਮੋਟਰਸਾਈਕਲ ਸਵਾਰ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਪਹੁੰਚਾ ਕੇ ਇਲਾਜ ਸ਼ੁਰੂ ਕਰਵਾਇਆ। ਜ਼ਖ਼ਮੀ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਜੋਗੀ ਨਗਰ ਗਲੀ ਨੰਬਰ-1 ਵਜੋਂ ਹੋਈ ਹੈ। ਡਾਕਟਰਾਂ ਵੱਲੋਂ ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।