ਗੁਰਪ੍ਰੀਤ ਸਿੰਘ ਕਾਲਾ ਆਕਲੀਆ ਜਨਰਲ ਸਕੱਤਰ ਬਣੇ
ਗੁਰਪ੍ਰੀਤ ਸਿੰਘ ਕਾਲਾ ਆਕਲੀਆ ਜਨਰਲ ਸਕੱਤਰ ਨਿਯੁਕਤ
Publish Date: Sat, 09 May 2026 05:16 PM (IST)
Updated Date: Sun, 10 May 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਆਕਲੀਆਂ ਕਲਾਂ ਦੇ ਗੁਰਪ੍ਰੀਤ ਸਿੰਘ ਕਾਲਾ ਆਕਲੀਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਇਕ ਵਾਰ ਫਿਰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਗੁਰਪ੍ਰੀਤ ਸਿੰਘ ਨੇ ਰਾਹੁਲ ਗਾਂਧੀ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਪ੍ਰੀਤਮ ਸਿੰਘ ਕੋਟਭਾਈ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਤੇ ਹੋਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਭਰੋਸਾ ਦਵਾਇਆ ਕਿ ਪਾਰਟੀ ਨੇ ਮੈਨੂੰ ਜੋ ਜ਼ਿੰਮੇਵਾਰੀ ਲਾਈ ਹੈ, ਇਸ ਨੂੰ ਬਾਖੂਬੀ ਨਿਭਾਵਾਂਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ। ਕਾਂਗਰਸੀ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਜਿਸ ਤਰ੍ਹਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹਨ। ਆਉਣ ਵਾਲੀ ਸਰਕਾਰ ਵੀ ਕਾਂਗਰਸ ਦੀ ਬਣਨਾ ਲਗਭਗ ਤੈਅ ਹੋ ਚੁੱਕਾ ਹੈ। ਗੁਰਪ੍ਰੀਤ ਸਿੰਘ ਪਹਿਲਾਂ ਵੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਹਿ ਚੁੱਕੇ ਹਨ। ਇਸ ਨਿਯੁਕਤੀ ਤੇ ਉਨਾਂ ਨੂੰ ਹਲਕੇ ਭੁੱਚੋ ਅਤੇ ਜ਼ਿਲਾ ਬਠਿੰਡਾ ਦੇ ਕਾਂਗਰਸ ਦੇ ਵਰਕਰ ਅਤੇ ਅਹੁਦੇਦਾਰਾਂ ਨੇ ਵਧਾਈਆਂ ਦਿੱਤੀਆਂ।