ਕਲੇਰ ਸਕੂਲ 'ਚ ਇੰਟਰ-ਹਾਊਸ ਫੁੱਟਬਾਲ ਟੂਰਨਾਮੈਂਟ ਸਮਾਪਤ
ਕਲੇਰ ਸਕੂਲ 'ਚ ਇੰਟਰ-ਹਾਊਸ ਫੁੱਟਬਾਲ ਟੂਰਨਾਮੈਂਟ ਸਮਾਪਤ
Publish Date: Sat, 09 May 2026 07:48 PM (IST)
Updated Date: Sun, 10 May 2026 04:12 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖੇਡ ਮੈਦਾਨ ਵਿਚ ਇੰਟਰ-ਹਾਊਸ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਹਾਊਸ ਕੋਆਰਡੀਨੇਟਰ ਕਰਮਜੀਤ ਕੌਰ ਦੀ ਅਗਵਾਈ ਹੇਠ ਸਪੋਰਟਸ ਕੋਆਰਡੀਨੇਟਰ ਮਿਸ ਸੰਦੀਪ ਕੌਰ ਅਤੇ ਫੁੱਟਬਾਲ ਕੋਚ ਮਿਸਟਰ ਗੁਰਪ੍ਰੀਤ ਸਿੰਘ ਦੀ ਦੇਖਰੇਖ ਵਿਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਅੰਡਰ-14 ਵਰਗ ਦੇ ਫਾਈਨਲ ਮੁਕਾਬਲੇ ਵਿਚ ਸਤਲੁਜ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ। ਮਾਲਵਾ ਹਾਊਸ ਦੀ ਟੀਮ ਦੂਜੇ ਸਥਾਨ ‘ਤੇ ਰਹੀ, ਜਦਕਿ ਹਿਮਾਲਿਆ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਹਿਮਾਲਿਆ ਹਾਊਸ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਮਾਲਵਾ ਹਾਊਸ ਦੂਜੇ ਸਥਾਨ ‘ਤੇ ਰਿਹਾ, ਜਦਕਿ ਸਤਲੁਜ ਹਾਊਸ ਨੂੰ ਤੀਜੇ ਸਥਾਨ ਨਾਲ ਸੰਤੋਖ ਕਰਨਾ ਪਿਆ। ਸੀਨੀਅਰ ਵਰਗ ਅੰਡਰ 19 ਦੇ ਮੁਕਾਬਲਿਆਂ ਵਿਚ ਹਿਮਾਲਿਆ ਹਾਊਸ ਨੇ ਲਗਾਤਾਰ ਦੂਜੀ ਜਿੱਤ ਦਰਜ ਕਰਦੇ ਹੋਏ ਪਹਿਲਾ ਸਥਾਨ ਆਪਣੇ ਨਾਮ ਕੀਤਾ। ਸ਼ਿਵਾਲਿਕ ਹਾਊਸ ਦੂਜੇ ਅਤੇ ਸਤਲੁਜ ਹਾਊਸ ਤੀਜੇ ਸਥਾਨ ‘ਤੇ ਰਹੇ। ਸਕੂਲ ਦੇ ਪ੍ਰਿੰਸੀਪਲ ਸ਼ਸ਼ੀ ਕਾਂਤ ਅਤੇ ਸੀਨੀਅਰ ਕੋਆਰਡੀਨੇਟਰ ਸ਼੍ਰੀ ਰੰਜੀਵ ਸ਼ਰਮਾ ਨੇ ਜੇਤੂ ਟੀਮਾਂ ਨੂੰ ਤਗਮੇ ਅਤੇ ਸਰਟੀਫਿਕੇਟ ਤਕਸੀਮ ਕੀਤੇ। ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਾਰੇ ਖਿਡਾਰੀਆਂ ਨੇ ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ। ਸਪੋਰਟਸ ਕੋਆਰਡੀਨੇਟਰ ਮਿਸ ਸੰਦੀਪ ਕੌਰ ਅਤੇ ਕੋਚ ਮਿਸਟਰ ਗੁਰਪ੍ਰੀਤ ਸਿੰਘ ਨੇ ਸਾਰੇ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਹਾਊਸ ਕੋਆਰਡੀਨੇਟਰ ਕਰਮਜੀਤ ਕੌਰ ਨੇ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।