ਵਿਧਾਇਕ ਸਿੱਧੂ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਵਿਧਾਇਕ ਸਿੱਧੂ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ
Publish Date: Sun, 10 May 2026 05:24 PM (IST)
Updated Date: Mon, 11 May 2026 04:03 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਗੁਰੂਸਰ ਜਲਾਲ ਵਿਖੇ ਪੰਜਾਬ ਸਰਕਾਰ ਵੱਲੋਂ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਆਧੁਨਿਕ ਖੇਡ ਸਟੇਡੀਅਮ ਦਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ, ਖਿਡਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਮੰਤਵ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੇ ਬੱਚੇ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਸਕਣ।
ਇਸ ਮੌਕੇ ਪਿੰਡ ਦੇ ਬੱਚਿਆਂ ਅਤੇ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਲਈ ਕ੍ਰਿਕਟ ਕਿੱਟਾਂ, ਵਾਲੀਬਾਲ ਕਿੱਟਾਂ, ਫੁੱਟਬਾਲਾਂ ਅਤੇ ਹੋਰ ਖੇਡ ਸਮੱਗਰੀ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਹਰ ਪਿੰਡ ਵਿਚ ਨੌਜਵਾਨਾਂ ਲਈ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ ਮਾਰਕਿਟ ਕਮੇਟੀ, ਗੁਰਮੁੱਖ ਸਿੰਘ ਬਰਾੜ ਪ੍ਰਧਾਨ, ਭੁਪਿੰਦਰ ਸਿੰਘ ਗੁਰੂਸਰ, ਮੱਖਣ ਸਿੰਘ ਆਕਲੀਆਂ, ਮਨਪ੍ਰੀਤ ਸਿੰਘ ਗੁਰੂਸਰ, ਰਾਜਾ ਹਮੀਰਗੜ੍ਹ ਸਮੇਤ ਪਿੰਡ ਦੀ ਪੰਚਾਇਤ, ਖੇਡ ਪ੍ਰੇਮੀ, ਨੌਜਵਾਨ ਆਦਿ ਹਾਜ਼ਰ ਸਨ।