ਮੁੱਖ ਮੰਤਰੀ ਤੀਰਥ ਯਾਤਰਾ ਸੂਬਾ ਸਰਕਾਰ ਦਾ ਉਪਰਾਲਾ : ਵਿਧਾਇਕ ਸੁਖਵੀਰ
ਮੁੱਖ ਮੰਤਰੀ ਤੀਰਥ ਯਾਤਰਾ ਮਾਨ ਸਰਕਾਰ ਦਾ ਵਿਲੱਖਣ
Publish Date: Sun, 10 May 2026 05:36 PM (IST)
Updated Date: Mon, 11 May 2026 04:04 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਸਥਾਨਕ ਸ਼ਹਿਰ ਦੇ ਦਸਮੇਸ਼ ਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਾਰੇ ਸ਼ਰਧਾਲੂਆਂ ਨੂੰ ਫੁੱਲਮਾਲਾਵਾਂ ਦਿੱਤੀਆਂ ਤਾਂ ਜੋ ਯਾਤਰਾ ਸਮੇਂ ਉਹ ਨਾਮ ਸਿਮਰਨ ਕਰ ਸਕਣ। ਇਸ ਮੌਕੇ ਵਿਧਾਇਕ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਲੋਕਾਂ ਦੀ ਸੇਵਾ ਲਈ ਸਹੀ ਅਰਥਾਂ ’ਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਇਹ ਉਪਰਾਲਾ ਨਾ ਸਿਰਫ ਲੋਕਾਂ ਨੂੰ ਧਰਮ ਨਾਲ ਜੋੜ ਰਿਹਾ ਹੈ, ਬਲਕਿ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਹਕੀਕਤ ਵਿਚ ਬਦਲ ਰਿਹਾ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਤੀਰਥ ਯਾਤਰਾ ਲਈ ਗਏ ਸ਼ਰਧਾਂਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦਾ ਧੰਨਵਾਦ ਕੀਤਾ।