ਜ਼ਿਲ੍ਹਾ ਚੇਅਰਮੈਨਾਂ ਲਈ ਮੰਗੀਆਂ ਅਰਜ਼ੀਆਂ
ਜ਼ਿਲ੍ਹਾ ਚੇਅਰਮੈਨਾਂ ਲਈ ਮੰਗੀਆਂ ਅਰਜ਼ੀਆਂ
Publish Date: Sun, 10 May 2026 07:46 PM (IST)
Updated Date: Mon, 11 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਦਫ਼ਤਰ ਵਿਖੇ ਅਨੁਸੂਚਿਤ ਜਾਤੀ ਵਿਭਾਗ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੰਚਾਰਜ ਕੁਲਵੰਤ ਸਿੰਘ ਮੀਤ ਚੇਅਰਮੈਨ, ਬਠਿੰਡਾ ਦੇ ਕੋ-ਇੰਚਾਰਜ ਐਡਵੋਕੇਟ ਗੁਰਵਿੰਦਰ ਕੌਰ ਅਤੇ ਮਾਨਸਾ ਦੀ ਇੰਚਾਰਜ ਸਰਬਜੀਤ ਕੌਰ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਏਜੰਡਾ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ ਗਏ “ਸੰਗਠਨ ਸਿਰਜਣ ਅਭਿਆਨ” ਤਹਿਤ ਜ਼ਿਲ੍ਹਾ ਚੇਅਰਮੈਨਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗਣ ਸਬੰਧੀ ਸੀ। ਇਸ ਮੌਕੇ ਬਠਿੰਡਾ ਸ਼ਹਿਰੀ ਤੋਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਸੁਨੀਲ ਕੁਮਾਰ ਨੇ ਅਤੇ ਬਠਿੰਡਾ ਦਿਹਾਤੀ ਤੋਂ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਸਰਦੂਲ ਸਿੰਘ ਗੋਬਿੰਦਪੁਰਾ ਨੇ ਜ਼ਿੰਮੇਵਾਰੀਆਂ ਨਿਭਾਈਆਂ। ਮੀਟਿੰਗ ਵਿਚ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਜ਼ਿਲ੍ਹਾ ਚੇਅਰਮੈਨ ਬਣਨ ਦੇ ਇੱਛੁਕ ਆਗੂਆਂ ਵੱਲੋਂ ਆਪਣੀਆਂ ਅਰਜ਼ੀਆਂ ਕੁਲਵੰਤ ਸਿੰਘ ਨੂੰ ਸੌਂਪੀਆਂ। ਇਸ ਮੌਕੇ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੇ ਅਰਜ਼ੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਪਾਰਟੀ ਦਫ਼ਤਰ ਵਿਖੇ ਇੰਟਰਵਿਊ ਲਈ ਬੁਲਾਇਆ ਜਾਵੇਗਾ। ਇੰਟਰਵਿਊ ਵਿਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਜਾਵੇਗਾ। ਮੀਟਿੰਗ ’ਚ ਬਲਜੀਤ ਸਿੰਘ ਜਨਰਲ ਸਕੱਤਰ ਪੰਜਾਬ ਕਾਂਗਰਸ (ਅਜ), ਜਗਮੀਤ ਸਿੰਘ, ਸੁਨੀਲ ਕੁਮਾਰ ਜ਼ਿਲ੍ਹਾ ਚੇਅਰਮੈਨ, ਅਵਤਾਰ ਸਿੰਘ ਸੰਨੀ, ਗੌਰਵ ਕਟਾਰੀਆ, ਰੂਪ ਸਿੰਘ, ਕਰਤਾਰ ਸਿੰਘ, ਜਸਵੰਤ ਸਿੰਘ ਬਲਾਕ ਪ੍ਰਧਾਨ, ਗੁਰਦੀਪ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਸਿਟੀ ਪ੍ਰਧਾਨ ਭੁੱਚੋ ਮੰਡੀ, ਨੀਟਾ ਭੁੱਚੋ ਮੰਡੀ, ਦਲਜੀਤ ਸਿੰਘ ਗੋਬਿੰਦਪੁਰਾ, ਕੇਵਲ ਸਿੰਘ, ਪ੍ਰਗਟ ਸਿੰਘ ਤੁੰਗਵਾਲੀ ਅਤੇ ਪ੍ਰਿਤਪਾਲ ਸਿੰਘ ਰਾਮਪੁਰਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।