ਵਿਸ਼ਵ ਰੈੱਡ ਕਰਾਸ ਦਿਵਸ ’ਤੇ ਦਿੱਤੀ ਫ਼ਸਟ ਏਡ ਦੀ ਜਾਣਕਾਰੀ
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਦਿੱਤੀ
Publish Date: Sun, 10 May 2026 07:50 PM (IST)
Updated Date: Mon, 11 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : 8 ਮਈ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਿਓਣ ਵੱਲੋਂ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਸਹਿਯੋਗ ਨਾਲ ਸਕੂਲ ਵਿਖੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰੈੱਡ ਕਰਾਸ ਸੁਸਾਇਟੀ ਬਠਿੰਡਾ ਤੋਂ ਪਹੁੰਚੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆਂ ਅਤੇ ਟੀਮ ਮੈਂਬਰ ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਦਿਵਸ ਦੀ ਮਹੱਤਤਾ ਅਤੇ ਫਸਟ ਏਡ ਦੀ ਬੇਸਿਕ ਸਿਖਲਾਈ ਦਿੱਤੀ। ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ ਦੇ ਡਿਪਟੀ ਡਾਇਰੈਕਟਰ ਐਕਟੀਵਿਟੀਜ ਅਤੇ ਅਕੈਡਮਿਕ ਬੀਡੀ ਸ਼ਰਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਸ਼ਾਮਿਲ ਹੋਏ। ਸਕੂਲ ਦੇ ਕੋਆਰਡੀਨੇਟਰ ਮੈਡਮ ਗੀਤਾ ਅਰੋੜਾ ਨੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਰੈੱਡ ਕਰਾਸ ਦਿਵਸ ਹੈਨਰੀ ਡਿਊਨਾ ਅਤੇ ਭਾਈ ਘਨ੍ਹਈਆ ਜੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਫ਼ਸਟ ਏਡ ਟ੍ਰੇਨਰ ਨਰੇਸ਼ ਪਠਾਣੀਆਂ ਨੇ ਬੱਚਿਆਂ ਨੂੰ ਫ਼ਸਟ ਏਡ ਦੀ ਸੀਪੀਆਰ ਵਿਧੀ, ਬੇਹੋਸ਼ੀ, ਨਕਸੀਰ ਵਗਣ ਤੇ ਸੜਕ ਹਾਦਸੇ ਦੌਰਾਨ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਖੂਨਦਾਨ ਲਈ ਵੀ ਪ੍ਰੇਰਿਆ। ਟ੍ਰੇਨਰ ਨਰੇਸ਼ ਪਠਾਣੀਆਂ ਨੇ ਕਿਹਾ ਕਿ ਵਿਸ਼ਵ ਰੈੱਡ ਕਰਾਸ ਦਿਵਸ ਰੈੱਡ ਕਰਾਸ ਸੁਸਾਇਟੀ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ ਵਜੋਂ ਸੰਸਾਰ ਭਰ ਵਿਚ ਮਨਾਇਆ ਜਾਂਦਾ ਹੈ ਤੇ ਇਸ ਦਿਨ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਸਕੱਤਰ ਰੈੱਡ ਕਰਾਸ ਸੁਸਾਇਟੀ ਨੇ ਇਸ ਦਿਨ ਤੇ ਲੋਕਾਂ ਨੇ ਅਪੀਲ ਕੀਤੀ ਕਿ ਇਸ ਸੰਸਥਾ ਨਾਲ ਜੁੜ ਕੇ ਮਾਨਵਤਾ ਦੀ ਸੇਵਾ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਡਿਪਟੀ ਡਾਇਰੈਕਟਰ ਐਕਟੀਵਿਟੀਜ ਅਤੇ ਅਕੈਡਮਿਕ ਬੀਡੀ ਸ਼ਰਮਾਂ ਨੇ ਰੈੱਡ ਕਰਾਸ ਸੁਸਾਇਟੀ ਵੱਲੋਂ ਪਹੁੰਚੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਦਿਵਸ ਮਨਾਉਣ ਨਾਲ ਬੱਚਿਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਹੁੰਦੀ ਹੈ।