ਗੁਰਪ੍ਰੀਤ ਸਿੰਘ ਕਾਲਾ ਆਕਲੀਆ ਜਨਰਲ ਸਕੱਤਰ ਬਣੇ
ਗੁਰਪ੍ਰੀਤ ਸਿੰਘ ਕਾਲਾ ਆਕਲੀਆ ਜਨਰਲ ਸਕੱਤਰ ਨਿਯੁਕਤ
Publish Date: Sun, 10 May 2026 07:58 PM (IST)
Updated Date: Mon, 11 May 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਆਕਲੀਆਂ ਕਲਾਂ ਦੇ ਗੁਰਪ੍ਰੀਤ ਸਿੰਘ ਕਾਲਾ ਆਕਲੀਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਇਕ ਵਾਰ ਫਿਰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਗੁਰਪ੍ਰੀਤ ਸਿੰਘ ਨੇ ਰਾਹੁਲ ਗਾਂਧੀ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ,ਪ੍ ਰੀਤਮ ਸਿੰਘ ਕੋਟਭਾਈ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਹੋਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਪਾਰਟੀ ਨੇ ਮੈਨੂੰ ਜੋ ਜਿੰਮੇਵਾਰੀ ਲਾਈ ਹੈ, ਇਸ ਨੂੰ ਬਾਖੂਬੀ ਨਿਭਾਵਾਂਗਾ ਤੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ। ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਜਿਸ ਤਰ੍ਹਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹਨ। ਆਉਣ ਵਾਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਬਣਨਾ ਲਗਭਗ ਤੈਅ ਹੋ ਚੁੱਕਾ ਹੈ। ਗੁਰਪ੍ਰੀਤ ਸਿੰਘ ਪਹਿਲਾਂ ਵੀ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਰਹਿ ਚੁੱਕੇ ਹਨ। ਇਸ ਨਿਯੁਕਤੀ ਤੇ ਉਨਾਂ ਨੂੰ ਹਲਕੇ ਭੁੱਚੋ ਤੇ ਜ਼ਿਲਾ ਬਠਿੰਡਾ ਦੇ ਕਾਂਗਰਸ ਪਾਰਟੀ ਦੇ ਵਰਕਰ ਤੇ ਅਹੁਦੇਦਾਰਾਂ ਨੇ ਵਧਾਈਆਂ ਦਿੱਤੀਆਂ।