ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਤੀਰਥਾਂ ਦੇ ਦਰਸ਼ਨ : ਵਿਧਾਇਕ ਗਿੱਲ
ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਹਨ ਤੀਰਥ ਸਥਾਨਾਂ ਦਰਸ਼ਨ
Publish Date: Mon, 11 May 2026 04:36 PM (IST)
Updated Date: Tue, 12 May 2026 04:03 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਨਜ਼ਦੀਕ ਸਥਾਨਕ ਮਹਾਵੀਰ ਦਲ ਹਸਪਤਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਗਿੱਲ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੋਇਆ ਹੈ। ਇਸੇ ਤਰ੍ਹਾਂ ਹਲਕਾ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਮੌੜ ਕਲਾਂ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ।