ਬੀਆਰਸੀ ਸਕੂਲ ’ਚ ਉਤਸ਼ਾਹ ਨਾਲ ਮਾਂ ਦਿਵਸ ਮਨਾਇਆ
ਬੀਆਰਸੀ ਸਕੂਲ ਮਾਂ ਦਿਵਸ ਮਨਾਇਆ
Publish Date: Mon, 11 May 2026 04:45 PM (IST)
Updated Date: Tue, 12 May 2026 04:03 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਅੱਜ ਦੇ ਦੌਰ ’ਚ ਰਿਸ਼ਤੇ ਟੁੱਟਦੇ ਜਾ ਰਹੇ ਹਨ, ਵਿਦਿਆਰਥੀਆਂ ਨੂੰ ਰਿਸ਼ਤਿਆਂ ਦੀ ਕਦਰ ਕਰਨੀ ਸਿਖਾਉਣੀ ਬਹੁਤ ਜ਼ਰੂਰੀ ਹੈ। ਭਾਈਚਾਰਕ ਸਾਂਝ ਤਾਂ ਬਿਲਕੁਲ ਖ਼ਤਮ ਹੋ ਚੁੱਕੀ ਹੈ। ਵਿਦਿਆਰਥੀਆਂ ਅੰਦਰ ਹਰ ਰਿਸ਼ਤੇ ਦੀ ਕਦਰ ਕਰਨ ਦਾ ਸਤਿਕਾਰ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਰਨਾ ਰਾਣੀ ਪ੍ਰਿੰਸੀਪਲ ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਨੇ ਕੀਤਾ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆ ਨੂੰ ਹਰ ਰਿਸ਼ਤੇ ਦੀ ਕਦਰ ਕਰਨੀ ਸਿਖਾਉਂਦਾ ਹੈ ਤੇ ਮਾਂ ਦਾ ਰਿਸ਼ਤਾ ਸਭ ਤੋਂ ਉੱਤਮ ਮੰਨਿਆ ਜਾਂਦਾ ਹੈ। ਮਾਂ ਨੂੰ ਰੱਬ ਦਾ ਰੂਪ ਮੰਨਿਆ ਜਾਂਦਾ ਹੈ। ਸਕੂਲ ਵਿਚ ਮਾਂ ਦਿਵਸ ਸਬੰਧੀ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਦੀਆਂ ਸਤਿਕਾਰਯੋਗ ਮਾਤਾਵਾਂ ਨੂੰ ਸੱਦਿਆ। ਇਸ ਦੌਰਾਨ ਮਾਵਾਂ ਨੂੰ ਸਮਰਪਿਤ ਵੱਖ-ਵੱਖ ਖੇਡਾਂ ਕਰਵਾਈਆਂ ਤੇ ਖੇਡ ਵਿੱਚੋਂ ਜੇਤੂ ਮਾਂ ਦਾ ਸਕੂਲ ਵੱਲੋਂ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਦੇ ਵਿਦਿਆਰਥੀਆ ਨੇ ਮਾਂਵਾਂ ਲਈ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਸ਼ਬਦ, ਗੀਤ, ਭਾਸ਼ਣ ਤੇ ਨਾਟਕ ਰਾਹੀਂ ਮਾਂਵਾਂ ਦੇ ਦਿਲ ਦੀਆਂ ਭਾਵਨਾਵਾਂ ਨੂੰ ਬਿਆਨ ਕੀਤਾ। ਕੋਰੀਓਗ੍ਰਾਫਰ ਰਾਹੀਂ ਮਾਂ ਦੇ ਦਰਦ ਨੂੰ ਬਿਆਨ ਕੀਤਾ। ਪ੍ਰਿੰਸੀਪਲ ਕਿਰਨਾ ਰਾਣੀ ਨੇ ਸਕੂਲ ਸਮਾਗਮ ’ਚ ਪਹੁੰਚੀਆਂ ਹੋਈਆਂ ਮਾਵਾਂ ਨੂੰ ਜੀ ਆਇਆਂ ਆਖਿਆ। ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਵਿਦਿਆਰਥੀਆ ਨੂੰ ਆਪਣੇ ਰਿਸ਼ਤਿਆਂ ਦੀ ਕਦਰ ਕਰਨੀ ਚਾਹੀਦੀ ਹੈ। ਮਾਵਾਂ ਨੂੰ ਵੀ ਆਪਣੇ ਬੱਚਿਆਂ ਅੰਦਰ ਰਿਸ਼ਤਿਆਂ ਪ੍ਰਤੀ ਸਤਿਕਾਰ ਤੇ ਪਿਆਰ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ।