ਸੈਮੀਨਾਰ ਦੌਰਾਨ 115 ਬੱਚਿਆਂ ਨੂੰ ਕਰਵਾਈ ਰਜਿਸਟ੍ਰੇਸ਼ਨ
ਸੈਮੀਨਾਰ ਦੌਰਾਨ 115 ਵਿਦਿਆਰਥੀਆਂ ਵੱਲੋਂ ਕਰਵਾਈ ਗਈ ਰਜਿਸਟ੍ਰੇਸ਼ਨ
Publish Date: Mon, 11 May 2026 04:47 PM (IST)
Updated Date: Tue, 12 May 2026 04:03 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀਬੀਈਈ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਡਮ ਕੰਚਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀਈਓ, ਡੀਬੀਈਈ ਬਠਿੰਡਾ ਦੀ ਰਹਿਨੁਮਾਈ ਹੇਠ ਸਥਾਨਕ ਐੱਸਐੱਸਡੀ ਗਰਲਜ਼ ਕਾਲਜ, ਬਠਿੰਡਾ ਵਿਖੇ ਕਰੀਅਰ ਸੈਮੀਨਾਰ-ਕਮ-ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੈਡਮ ਨਵਜੋਤ ਕੌਰ ਨੇ ਦੱਸਿਆ ਕਿ ਇਸ ਕਰੀਅਰ ਸੈਮੀਨਾਰ-ਕਮ-ਰਜਿਸਟ੍ਰੇਸ਼ਨ ਕੈਂਪ ਵਿੱਚ ਕੁੱਲ 115 ਵਿਦਿਆਰਥੀਆਂ ਵੱਲੋਂ ਮੈਨਓਲ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਤੋਂ ਇਲਾਵਾ ਉਕਤ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਪੀਜੀਆਰ. ਕੈਮ. ਤੇ’ ਵੀ ਕੀਤੀ ਗਈ। ਕੈਂਪ ਦੌਰਾਨ ਸੀ-ਪਾਈਟ ਸੈਂਟਰ ਕਾਲਝਰਾਣੀ ਤੋਂ ਸੈਂਟਰ ਹੈੱਡ ਕੈਪਟਨ ਲਖਵਿੰਦਰ ਸਿੰਘ ਨੇ ਆਪਣੇ ਭਾਸਣ ਦੌਰਾਨ ਪ੍ਰਾਰਥੀਆਂ ਨੂੰ ਪੁਲਿਸ ਅਤੇ ਆਰਮੀ ਦੀ ਆਉਣ ਵਾਲੀ ਭਰਤੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ। ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕੌਸਲਰ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣੂੰ ਕਰਵਾਇਆ। ਇਸ ਤੋ ਇਲਾਵਾ ਆਪਣੇ ਭਾਸ਼ਣ ’ਚ ਸੰਬੋਧਨ ਕਰਦਿਆਂ ਉਹਨਾਂ ਨੇ ਵਿੱਦਿਆਰਥੀਆਂ ਨੂੰ ਉਚੇਰੀ ਸਿੱਖਿਆ ਤੇ ਦਫਤਰ ਵੱਲੋਂ ਚਲਾਏ ਜਾ ਰਹੇ ਟੈਲੀਗ੍ਰਾਮ ਚੈਨਲ ਡੀਬੀਈਈ ਬਠਿੰਡਾ ਨੂੰ ਜੁਆਇੰਨ ਕਰਨ ਸਬੰਧੀ ਗਾਈਡ ਕੀਤਾ। ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਨੇ ਪ੍ਰਾਰਥੀਆਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਸਰਕਾਰੀ ਨੌਕਰੀਆਂ ਨਾਲ ਸਬੰਧਤ ਵੱਖ-ਵੱਖ ਪੋਰਟਲ ਜਿਵੇਂ ਕਿ ਸਟਾਫ ਸਿਲੈਕਸ਼ਨ ਕਮਿਸ਼ਨ, ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਬਾਰੇ ਜਾਣਕਾਰੀ ਮੁਹੱਈਆ ਕਰਵਾਈ।