ਖਾਲਸਾ ਸਕੂਲ ਦੀਆਂ ਦੋ ਬੱਚੀਆਂ ਮੈਰਿਟ ’ਚ
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਮੈਰਿਟ ’ਚ
Publish Date: Mon, 11 May 2026 05:43 PM (IST)
Updated Date: Tue, 12 May 2026 04:06 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2026 ਦੀ ਦਸਵੀਂ ਪੱਧਰ ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਮੋਹਰੀ ਸਿੱਖਿਆ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਕਰਯੋਗ ਹੈ ਕਿ ਇਸ ਸੰਸਥਾ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ। ਵਿਦਿਆਰਥਣਾਂ ਸਿਮਰਨਪ੍ਰੀਤ ਕੌਰ ਪੁੱਤਰੀ ਜਨਕ ਰਾਜ ਨੇ 650 ਵਿੱਚੋਂ 628 ਅੰਕ ਹਾਸਲ ਕਰਕੇ ਮੈਰਿਟ ਵਿੱਚ 17ਵਾਂ ਅਤੇ ਜਿਲ੍ਹੇ ਵਿੱਚੋਂ ਅੱਠਵਾਂ ਸਥਾਨ ਹਾਸਲ ਕੀਤਾ ਹੈ। ਸੋਹਾਨਾ ਵਰਮਾ ਪੁੱਤਰੀ ਦਵਿੰਦਰ ਕੁਮਾਰ ਨੇ 650 ਵਿੱਚੋਂ 626ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 19ਵਾਂ ਰੈਂਕ ਅਤੇ ਜ਼ਿਲ੍ਹੇ ਵਿੱਚ ਦਸਵਾਂ ਸਥਾਨ ਹਾਸਲ ਕਰਕੇ ਸੂਬਾਈ ਮੈਰਿਟ ’ਚ ਸਥਾਨ ਹਾਸਲ ਕਰਦਿਆਂ ਇੱਕ ਵਾਰ ਫਿਰ ਸਕੂਲ ਦਾ ਨਾਮ ਚਮਕਾਇਆ ਹੈ। ਇਸ ਨਾਲ ਸਿੱਖਿਆ ਦੇ ਵਪਾਰੀ ਕਰਨ ਤੋਂ ਦੂਰ ਤੇ ਲੋੜਵੰਦ ਪਰਿਵਾਰਾਂ ਦੀਆਂ ਮਿਹਨਤੀ ਬੱਚਿਆਂ ਤੇ ਬੱਚਿਆਂ ਲਈ ਵਰਦਾਨ ਇਸ ਚਾਨਣ-ਮੁਨਾਰੇ ਤੇ ਮਾਨਮੱਤੀ ਸੰਸਥਾ ਦੇ ਸਮੂਹ ਸਟਾਫ ਮਾਪਿਆਂ ਤੇ ਬੱਚਿਆਂ ਵਿੱਚ ਅਥਾਹ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਸਕੂਲ ਕਮੇਟੀ ਮੈਨੇਜਰ ਰਣਜੀਤ ਸਿੰਘ ਮਲਕਾਣਾ, ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਇਸ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ ਤੇ ਬੱਚੀਆਂ ਸਿਰ ਬੰਨ੍ਹਿਆ। ਕਮੇਟੀ ਪ੍ਰਧਾਨ ਛੋਟਾ ਸਿੰਘ, ਸਕੱਤਰ ਜਸਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਪਰਮਿੰਦਰ ਕੁਮਾਰ, ਜੀਤ ਸਿੰਘ ਗਿੱਲ, ਗੁਰਮੀਤ ਸਿੰਘ ਧਾਲੀਵਾਲ, ਮਲਕੀਤ ਸਿੰਘ, ਸੁਰਜੀਤ ਸਿੰਘ ਭੰਮ, ਸੁਖਬੀਰ ਸਿੰਘ ਮਾਨ, ਮਾਸਟਰ ਰੂਪ ਸਿੰਘ, ਮਾਸਟਰ ਕਰਨੈਲ ਸਿੰਘ, ਮੈਡਮ ਜਸਵਿੰਦਰ ਕੌਰ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਭ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ