70 ਲੀਟਰ ਲਾਹਣ ਸਮੇਤ ਇਕ ਕਾਬੂ
70 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ
Publish Date: Mon, 11 May 2026 05:46 PM (IST)
Updated Date: Tue, 12 May 2026 04:06 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਐੱਸਐੱਸਪੀ ਬਠਿੰਡਾ ਜਯੋਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਥਾਣਾ ਕੋਟ ਫੱਤਾ ਵੱਲੋਂ ਇਕ ਵਿਅਕਤੀ ਨੂੰ 70 ਲੀਟਰ ਲਾਹਣ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਬਾਬੂ ਸਿੰਘ ਵਾਸੀ ਬੁਰਜ ਸੇਮਾ ਨੂੰ 70 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 54 ਐਕਸਾਈਜ਼ ਐਕਟ ਤਹਿਤ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ ਹੈ।