ਮਾਊਂਟ ਲਿਟਰਾ ਜੀ ਸਕੂਲ ’ਚ ਮਾਂ ਦਿਵਸ ਮਨਾਇਆ
ਮਾਊਂਟ ਲਿਟਰਾ ਜੀ ਸਕੂਲ ਵਿਖੇ ਮਾਂ ਦਿਵਸ ਮਨਾਇਆ
Publish Date: Mon, 11 May 2026 05:53 PM (IST)
Updated Date: Tue, 12 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮਾਊਂਟ ਲਿਟਰਾ ਜੀ ਸਕੂਲ ਬਠਿੰਡਾ ਵਿਖੇ ਮਾਂ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸ਼ੁੱਭ ਮੌਕੇ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਮੈਰੀ ਐਂਟਨੀ ਸਿੰਘ ਅਤੇ ਮਾਪਿਆਂ ਦੁਆਰਾ ਦੀਵੇ ਜਗਾਉਣ ਨਾਲ ਹੋਈ। ਵਿਦਿਆਰਥੀਆਂ ਨੇ ਸੁੰਦਰ ਗੀਤ ਅਤੇ ਨਾਚ ਪੇਸ਼ ਕੀਤੇ । ਬੱਚਿਆਂ ਨੇ ਆਪਣੀਆਂ ਮਾਵਾਂ ਨਾਲ ਰੈਂਪ ਵਾਕ ਕੀਤਾ। ਮਾਪਿਆਂ ਦਾ ਮਨੋਰੰਜਨ ਕਰਨ ਲਈ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸਾਰਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਬਾਅਦ, ਸਾਰੀਆਂ ਮਾਵਾਂ ਨੇ ਬੱਚਿਆਂ ਅਤੇ ਅਧਿਆਪਕਾਂ ਨਾਲ ਘਰ ਤੋਂ ਲਿਆਂਦੇ ਸੁਆਦੀ ਪਕਵਾਨ ਪਿਆਰ ਨਾਲ ਸਾਂਝੇ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਮਾਵਾਂ ਦੇ ਪਿਆਰ, ਕੁਰਬਾਨੀ ਅਤੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਸਾਰੀਆਂ ਮਾਵਾਂ ਦਾ ਇਸ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਇਸਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।