ਬਠਿੰਡਾ ’ਚ ‘ਆਪ’ ਦੇ ਵਾਰਡ ਪ੍ਰਧਾਨ ਤੇ 12 ਆਗੂ ਅਕਾਲੀ ਦਲ ’ਚ ਸ਼ਾਮਲ
ਬਠਿੰਡਾ ਸ਼ਹਿਰ ਵਿੱਚ ਸਿਆਸੀ ਉਲਟਫੇਰ; ਆਪ ਦੇ ਵਾਰਡ ਪ੍ਰਧਾਨ ਅਤੇ ਇਕ ਦਰਜਨ ਆਗੂ ਅਕਾਲੀ ਦਲ ਵਿੱਚ ਸ਼ਾਮਲ
Publish Date: Mon, 11 May 2026 07:31 PM (IST)
Updated Date: Tue, 12 May 2026 04:12 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ’ਚ ‘ਆਪ’ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਨੇ ਆਪਣੇ ਕਰੀਬ ਇੱਕ ਦਰਜਨ ਸਾਥੀਆਂ ਸਮੇਤ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਹ ਸਾਰੇ ਆਗੂ ਪਿੰਡ ਬਾਦਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਕੇਂਦਰੀ ਮੰਤਰੀ ਤੇ ਐੱਮਪੀ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ’ਚ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਹਰਸਿਮਰਤ ਬਾਦਲ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਤੇ ਆਗੂਆਂ ਨੂੰ ਸਿਰੋਪਾਓ ਪਾ ਕੇ ਜੀ ਆਇਆਂ ਨੂੰ ਆਖਿਆ ਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਸਿਆਸੀ ਤਬਦੀਲੀ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਲੋਕਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਇਹ ਸਾਬਤ ਕਰਦਾ ਹੈ ਕਿ ਲੋਕਾਂ ’ਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਤੇ ਪੂਰਾ ਭਰੋਸਾ ਹੈ ਤੇ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ 10 ਸਾਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਤੇ ਭਲਾਈ ਕਾਰਜਾਂ ਦੀ ਬਰਾਬਰੀ ਕਾਂਗਰਸ ਜਾਂ ‘ਆਪ’ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂ ਅਸ਼ੋਕ ਬਾਂਸਲ ਦੇ ਨਾਲ ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਵੀਨ ਗੁਪਤਾ, ਦਵਿੰਦਰ ਗੋਇਲ, ਰਾਜੂ ਪਾਂਡੇ, ਜਸਪ੍ਰੀਤ ਸਿੰਘ, ਵਕੀਲ ਰਘੂਵੀਰ ਸਿੰਘ, ਓਮ ਪ੍ਰਕਾਸ਼, ਰਾਜਾ, ਨਿਰਮਲ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕਮਲ, ਡਾ. ਬਾਬੂ ਲਾਲ, ਜਸਵਿੰਦਰ ਸਿੰਘ, ਹਰਜੀਤ ਸਿੰਘ ਬਾਗੀ, ਸਤਵੀਰ ਸਿੰਘ, ਹੈਪੀ ਪਾਂਡੇ, ਮਲਕੀਤ ਸਿੰਘ ਅਤੇ ਰਵਿੰਦਰ ਮਾਥੁਰ ਦੇ ਨਾਮ ਸ਼ਾਮਲ ਹਨ। ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਰੋਸ਼ਨ ਗਿਆਨਾ ਅਤੇ ਸੁਨੀਲ ਕੁਮਾਰ ਫੌਜੀ ਸਮੇਤ ਕਈ ਹੋਰ ਸਥਾਨਕ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।