ਐੱਸਸੀ ਸਮਾਜ ਨੇ ਫੂਕਿਆ ਸਰਕਾਰ ਦਾ ਪੁਤਲਾ
ਐਸਸੀ ਸਮਾਜ ਪ੍ਰਤੀ ਅਪਮਾਨਜਨਕ ਸ਼ਬਦ ਲਿਖਣ ’ਤੇ ਸਰਕਾਰ ਦਾ ਪੁਤਲਾ ਸਾੜਿਆ
Publish Date: Mon, 11 May 2026 08:48 PM (IST)
Updated Date: Tue, 12 May 2026 04:13 AM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ
ਐਸਸੀ ਸਮਾਜ ਪ੍ਰਤੀ ਜਾਤੀ ਜਨਗਣਨਾ ਦੇ ਫ਼ਾਰਮ ਵਿਚ ਅਪਮਾਨਜਨਕ ਸ਼ਬਦ ਲਿਖਣ ਖਿਲਾਫ ਅੱਜ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀ ਪੂਹਲੀ ਵਿਖੇ ਅਰਥੀ ਸਾੜ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੰਗ ਕੀਤੀ ਕਿ ਪਰਫਾਰਮਾ ਛਪਵਾਉਣ ਵਾਲੇ ਅਧਿਕਾਰੀਆਂ ਉਪਰ ਐਸਸੀ/ ਐਸਟੀ ਐਕਟ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸਸੀ ਸਮਾਜ ਤੋਂ ਮਾਫ਼ੀ ਮੰਗਣ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਖਾਲਸਾ ਪੂਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਗਣਨਾ 2026 ਦੇ ਜਾਰੀ ਕੀਤੇ ਫ਼ਾਰਮ ਵਿਚ ਜਾਤੀ ਕਾਲਮ ਭਰਨ ਲਈ ਅਨੂਸੂਚਿਤ ਜਾਤੀਆਂ ਨੂੰ ਅਪਮਾਨਤ ਕਰਨ ਵਾਲੇ ਅਤੇ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਬੈਨ ਕੀਤੇ ਹੋਏ ਸਬਦ ਲਿਖ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚੋਂ ਅਜਿਹੇ ਸ਼ਬਦਾਂ ਦੀ ਵਰਤੋਂ ਸੱਤਾਧਾਰੀ ਹਾਕਮਾਂ ਅਤੇ ਉਚ ਅਧਿਕਾਰੀਆਂ ਦੀ ਜਾਤੀਵਾਦੀ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜਾਤੀ ਜਨਗਣਨਾ ਤੋਂ ਬਾਅਦ ਅਬਾਦੀ ਦੇ ਹਿਸਾਬ ਨਾਲ ਹੱਕ ਮਿਲਣਾ ਤਾਂ ਦੂਰ ਪੰਜਾਬ ਸਰਕਾਰ ਪਹਿਲਾਂ ਹੀ ਅਨੁਸੂਚਿਤ ਜਾਤੀਆਂ ਨੂੰ ਅਪਮਾਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮਸੀਨਰੀ ਦੇ ਕਾਗਜ਼ਾਂ ਵਿਚ ਸ਼ਰੇਆਮ ਅਪਮਾਨਤ ਸ਼ਬਦ ਲਿਖ ਕੇ ਦਲਿਤ ਸਮਾਜ ਨੂੰ ਜਲੀਲ ਕਰਨ ਦੇ ਮੁੱਦੇ ਤੇ ਵਿਰੋਧੀ ਸਿਆਸੀ ਪਾਰਟੀਆਂ ਦੇ ਲੀਡਰਾਂ ਦੀ ਜਵਾਨ ਵੀ ਬੰਦ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਫ਼ਾਰਮ ਪਾਸ ਕਰਨ ਵਾਲੇ ਅਧਿਕਾਰੀਆਂ ਉਪਰ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਪੰਜਾਬ ਦੀਆਂ ਦਲਿਤ ਭਾਈਚਾਰੇ ਦੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਸਰਕਾਰ ਖ਼ਿਲਾਫ਼ ਤਿਖੇ ਅੰਦੋਲਨ ਦਾ ਐਲਾਨ ਕੀਤਾ ਗਿਆ ਜਿਸ ਤਹਿਤ 9ਮਈ ਤੋਂ 16ਮਈ ਤੱਕ ਅਰਥੀਆਂ ਸਾੜੀਆਂ ਜਾਣਗੀਆਂ ਅਤੇ 01 ਜੂਨ ਨੂੰ ਸੰਗਰੂਰ ਵਿਖੇ ਵੱਡਾ ਇਕੱਠ ਕਰਕੇ ਪੰਜਾਬ ਦੀ ਮਾਨ ਸਰਕਾਰ ਦੇ ਖਿਲਾਫ਼ ਵੀ ਤਿੱਖਾ ਪ੍ਰਦਰਸਨ ਕੀਤਾ ਜਾਵੇਗਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਆਗੂ ਹੰਸਾ ਸਿੰਘ ਪੂਹਲੀ, ਗੁਰਦੀਪ ਕੌਰ ਕੌਰ, ਨਸੀਬ ਕੌਰ ਅਤੇ ਬੀਰ ਸਿੰਘ ਪੂਹਲੀ ਆਦ ਵੀ ਸ਼ਾਮਲ ਸਨ।