ਮੋਟਰ ਦਾ ਪੰਪ ਚੋਰੀ ਕਰਨ ਦੇ ਦੋਸ਼ ਹੇਠ ਵਿਅਕਤੀ ਕਾਬੂ, ਇਕ ਫ਼ਰਾਰ
ਮੋਟਰ ਦਾ ਪੰਪ ਚੋਰੀ ਕਰਨ ਦੇ ਦੋਸ਼ ਹੇਠ ਵਿਅਕਤੀ ਕਾਬੂ, ਇਕ ਫਰਾਰ
Publish Date: Tue, 12 May 2026 04:12 PM (IST)
Updated Date: Wed, 13 May 2026 04:00 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਮੌੜ ਦੀ ਪੁਲਿਸ ਨੇ ਪਿੰਡ ਥੰਮਣਗੜ੍ਹ ਨੇੜੇ ਆਰਓ ਸਿਸਟਮ ਦਾ ਮੋਟਰ ਪੰਪ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਦਕਿ ਉਸ ਤੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ। ਇਹ ਮਾਮਲਾ ਲੰਘੀ 30 ਅਪ੍ਰੈਲ ਦੀ ਰਾਤ ਦਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਬਲਕਾਰ ਸਿੰਘ ਵਾਸੀ ਥੰਮਣਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਨੇੜੇ ਲੱਗੇ ਆਰਓ. ਸਿਸਟਮ ਦਾ ਮੋਟਰ ਪੰਪ ਕਿਸੇ ਨੇ ਚੋਰੀ ਕਰ ਲਿਆ ਹੈ। ਜਾਂਚ ਦੌਰਾਨ ਪੁਲਿਸ ਨੇ ਸੁਰਿੰਦਰ ਸਿੰਘ ਵਾਸੀ ਥੰਮਣਗੜ੍ਹ ਨੂੰ ਕਾਬੂ ਕਰ ਲਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਵੱਲੋਂ ਦੂਜੇ ਵਿਅਕਤੀ ਦੀ ਭਾਲ ਜਾਰੀ ਹੈ।