ਤੀਜੇ “ਫੌਲ ਪਲੇ” ਬੈਡਮਿੰਟਨ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ
ਤੀਜੇ “ਫੌਲ ਪਲੇ” ਬੈਡਮਿੰਟਨ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ
Publish Date: Tue, 12 May 2026 04:58 PM (IST)
Updated Date: Wed, 13 May 2026 04:03 AM (IST)

ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਗੁੱਡਵਿਲ ਵੈੱਲਫੇਅਰ ਸਪੋਰਟਸ ਕਲੱਬ ਰਾਮਾਂ ਦੁਆਰਾ 12 ਤੋਂ 15 ਜੂਨ ਤਕ ਕਰਵਾਈ ਜਾ ਰਹੀ ਚਾਰ ਰੋਜ਼ਾ ਤੀਜੀ “ਫੌਲ ਪਲੇ” ਬੈਡਮਿੰਟਨ ਚੈਂਪੀਅਨਸ਼ਿਪ ਦਾ ਪੋਸਟਰ ਅੱਜ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਜਾਰੀ ਕੀਤਾ ਗਿਆ। ਇਹ ਟੂਰਨਾਮੈਂਟ ਦੇਵਕੀ ਦੇਵੀ ਬੈਡਮਿੰਟਨ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ “ਡਰੱਗਜ਼ ਫ੍ਰੀ ਪੰਜਾਬ, ਨਸ਼ਿਆਂ ਨੂੰ ਨਾਂਹ ਕਹੋ” ਦੇ ਸੰਦੇਸ਼ ਨੂੰ ਸਮਾਜ ਲਈ ਬਹੁਤ ਲਾਭਦਾਇਕ ਦੱਸਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਵਿੱਚ ਖੇਡ ਭਾਵਨਾ ਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਦੇ ਹਨ। ਕਲੱਬ ਦੇ ਪ੍ਰੋਜੈਕਟ ਚੇਅਰਮੈਨ ਸੁਰੇਸ਼ ਕਾਂਸਲ ਐਡਵੋਕੇਟ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਅੰਡਰ-11 ਤੋਂ ਅੰਡਰ-19 ਤਕ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਸ੍ਰੇਣੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਟੂਰਨਾਮੈਂਟ ਵਿਚ ਪੰਜਾਬ ਤੋਂ ਇਲਾਵਾ ਦੂਸਰੇ ਕਈ ਸੂਬਿਆਂ ਦੇ ਖਿਡਾਰੀ ਵੀ ਭਾਗ ਲੈਣਗੇ। ਜੇਤੂਆਂ ਨੂੰ ਨਕਦ ਇਨਾਮ, ਕਿੱਟ ਬੈਗ ਤੇ ਹੋਰ ਇਨਾਮ ਦਿੱਤੇ ਜਾਣਗੇ। ਪ੍ਰਬੰਧਕਾਂ ਵੱਲੋਂ ਖਿਡਾਰੀਆਂ ਲਈ ਨਾਸ਼ਤਾ, ਦੁਪਹਿਰ ਦਾ ਖਾਣਾ, ਰਾਤ ਦਾ ਖਾਣਾ ਅਤੇ ਅਰਾਮ ਕਰਨ ਲਈ ਏਸੀ ਹਾਲ ਦੀ ਵਿਵਸਥਾ ਵੀ ਕੀਤੀ ਹੈ। ਆਯੋਜਕਾਂ ਨੇ ਦੱਸਿਆ ਕਿ ਮੈਚ ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ ਦੇ ਨਿਯਮਾਂ ਅਨੁਸਾਰ ਕਰਵਾਏ ਜਾਣਗੇ ਅਤੇ ਖਿਡਾਰੀਆਂ ਲਈ ਆਧਾਰ ਕਾਰਡ ਲਾਜ਼ਮੀ ਹੋਵੇਗਾ। ਇਸ ਮੌਕੇ ਪ੍ਰੋਫੈਸਰ ਬਲਜਿੰਦਰ ਕੌਰ, ਵਿਕਰਾਂਤ ਗੋਇਲ ਐਡਵੋਕੇਟ ਬਲਾਕ ਚੇਅਰਮੈਨ ਪੰਜਾਬ ਰਾਜ ਟਰੇਡਰਜ ਕਮੀਸ਼ਨ, ਸੁਰੇਸ਼ ਕਾਂਸਲ ਐਡਵੋਕੇਟ, ਸੰਜੀਵ ਜੈਨ ਭੋਲਾ, ਨਿਪੁਲ ਕਾਂਸਲ, ਸੁਭਾਸ਼ ਗਰਗ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।