ਡਾ. ਬਲਵੀਰ ਸਿੰਘ ਇੰਸਟੀਟਿਊਟ ’ਚ ਨਰਸਿੰਗ ਦਿਵਸ ਮਨਾਇਆ
ਡਾ. ਬਲਵੀਰ ਸਿੰਘ ਇੰਸਟੀਟਿਊਟ ‘ਚ ਨਰਸਿੰਗ ਦਿਵਸ ਮਨਾਇਆ
Publish Date: Tue, 12 May 2026 06:04 PM (IST)
Updated Date: Wed, 13 May 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਡਾ. ਬਲਵੀਰ ਸਿੰਘ ਇੰਸਟੀਟਿਊਟ ਆਫ ਨਰਸਿੰਗ ਭਗਤਾ ਭਾਈਕਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਡਾ. ਸੀਮਾ ਗੁਪਤਾ ਐਸਐੱਮਓ ਸਿਵਲ ਹਸਪਤਾਲ ਭਗਤਾ ਤੇ ਸਾਚਲ ਦੀਦੀ ਬ੍ਰਹਮਾਕੁਮਾਰੀ ਆਸ਼ਰਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਕਮੇਟੀ ਦੇ ਚੇਅਰਪਰਸਨ ਡਾ. ਪ੍ਰਨੀਤ ਕੌਰ ਦਿਉਲ, ਡਾ. ਬਲਜੀਤ ਸਿੰਘ ਦਿਉਲ ਤੇ ਐੱਮਡੀ ਪਰਮਪਾਲ ਸਿੰਘ ਬੁੱਟਰ ਨੇ ਵੀ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਸਾਂਝੇ ਤੌਰ ’ਤੇ ਅਦਾ ਕੀਤੀ। ਸਮਾਗਮ ਦੌਰਾਨ ਪ੍ਰਿੰਸੀਪਲ ਨਵਕਿਰਨ ਕੌਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਤੋਂ ਹੀ ਵਿਦਿਆਰਥੀਆਂ ਲਈ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਸਨ, ਜਿਨ੍ਹਾਂ ’ਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਸਮਾਗਮ ਤੇ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਅੰਤ ’ਚ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਮਨਦੀਪ ਕੌਰ, ਸਰਬਜੀਤ ਕੌਰ, ਰਾਮਪਾਲ ਗਰਗ ਹਾਜ਼ਰ ਸਨ।