ਸ਼੍ਰੋਮਣੀ ਅਕਾਲੀ ਦਲ ਤੱਕੜੀ ਨਿਸ਼ਾਨ ’ਤੇ ਲੜੇਗਾ ਨਿਗਮ ਤੇ ਕੌਂਸਲ ਚੋਣਾਂ : ਗੋਲਡੀ
ਸ੍ਰੋਮਣੀ ਅਕਾਲੀ ਦਲ ਤੱਕੜੀ ਨਿਸ਼ਾਨ ’ਤੇ ਲੜੇਗਾ ਨਿਗਮ ਤੇ ਕੌਂਸਲ ਚੋਣਾਂ : ਗੋਲਡੀ
Publish Date: Tue, 12 May 2026 06:06 PM (IST)
Updated Date: Wed, 13 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ
ਸ੍ਰੋਮਣੀ ਅਕਾਲੀ ਦਲ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ “ਤੱਕੜੀ” ’ਤੇ ਲੜੇਗਾ ਅਤੇ ਪੂਰਨ ਬਹੁਮਤ ਹਾਸਲ ਕਰਕੇ ਮੇਅਰ ਤੇ ਪ੍ਰਧਾਨ ਬਣਾਏ ਜਾਣਗੇ। ਇਹ ਦਾਅਵਾ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਮੌਜ਼ੂਦਾ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਦਾ ਚਹੁੰਮੁ ਖੀ ਵਿਕਾਸ ਹੋਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਏਮਜ਼ ਵਰਗੇ ਵੱਡੇ ਹਸਪਤਾਲ, ਯੂਨੀਵਰਸਿਟੀਆਂ ਅਤੇ ਹਵਾਈ ਅੱਡੇ ਆਉਣ ਨਾਲ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੀ। ਗੋਲਡੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਅਤੇ ਉਹ ਮੁੜ ਉਹੀ ਵਿਕਾਸ ਦੇਖਣਾ ਚਾਹੁੰਦੇ ਹਨ। ਇਸ ਲਈ ਪੰਜਾਬੀ ਆਪਣੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਸਹਿਯੋਗ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਿਗਮ ਤੇ ਕੌਂਸਲ ਚੋਣਾਂ ਵਿੱਚ ਪਾਰਟੀ ਨੂੰ ਪੂਰਨ ਬਹੁਮਤ ਮਿਲੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਨਗਰ ਨਿਗਮ ਬਠਿੰਡਾ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੇ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਉਣ। ਅਕਾਲੀ ਆਗੂ ਨੇ ਦੱਸਿਆ ਕਿ ਜਲਦੀ ਹੀ ਚੋਣਾਂ ਲੜਨ ਵਾਲੇ ਸਮੂਹ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਅਤੇ ਟਕਸਾਲੀ ਅਕਾਲੀ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।