ਸੜਕ ਹਾਦਸਿਆਂ ’ਚ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ
ਸੜਕ ਹਾਦਸਿਆਂ ਵਿੱਚ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ
Publish Date: Wed, 13 May 2026 05:08 PM (IST)
Updated Date: Thu, 14 May 2026 04:03 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ’ਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਦੋਵੇਂ ਹਾਦਸੇ ਥਾਣਾ ਸਿਵਲ ਲਾਈਨ ਦੇ ਇਲਾਕੇ ਵਿੱਚ ਵਾਪਰ ਰਹੇ ਹਨ, ਜਿਸ ਕਾਰਨ ਲਾਪਰਵਾਹੀ ਵਰਤਣ ਵਾਲੇ ਵਾਹਨ ਚਾਲਕਾਂ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਕਿੱਕਰ ਦਾਸ ਮੁਹੱਲਾ ਦੇ ਰਹਿਣ ਵਾਲੇ ਮਲਕੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 11 ਮਈ ਨੂੰ ਉਸ ਦੀ ਮਾਤਾ ਬਲਵੀਰ ਕੌਰ ਪਾਵਰ ਹਾਊਸ ਰੋਡ ਨੇੜੇ ਪੈਦਲ ਜਾ ਰਹੀ ਸੀ। ਇਸ ਦੌਰਾਨ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਗ੍ਰੀਨ ਸਿਟੀ ਰੋਡ ਬਠਿੰਡਾ ਦੇ ਰਹਿਣ ਵਾਲੇ ਅਰਵਿੰਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਲੰਘੀ 11 ਮਈ ਨੂੰ ਉਸ ਦੇ ਪਿਤਾ ਮਹੇਸ਼ ਕੁਮਾਰ ਮੋਟਰਸਾਈਕਲ ’ਤੇ 100 ਫੁੱਟੀ ਰੋਡ ਬਠਿੰਡਾ ਨੇੜੇ ਜਾ ਰਹੇ ਸਨ। ਅਣਪਛਾਤੇ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਹੇਸ਼ ਕੁਮਾਰ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਅਨੁਸਾਰ ਪੀੜਤ ਵਿਅਕਤੀ ਦੀ ਸ਼ਿਕਾਇਤ ਤੇ ਅਣਪਛਾਤੇ ਵਾਹਨ ਚਾਲਕ ਤੇ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਉਕਤ ਵਿਅਕਤੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।