ਔਰਤ ਨੂੰ ਟਰੈਕਟਰ ਹੇਠਾਂ ਦੇ ਕੇ ਮਾਰਨ ਦੀ ਕੋਸ਼ਿਸ਼, ਦੋ ’ਤੇ ਕੇਸ
ਔਰਤ ਨੂੰ ਟਰੈਕਟਰ ਹੇਠਾਂ ਦੇ ਕੇ ਮਾਰਨ ਦੀ ਕੋਸ਼ਿਸ਼, ਦੋ ਖਿਲਾਫ ਕੇਸ ਦਰਜ
Publish Date: Wed, 13 May 2026 05:10 PM (IST)
Updated Date: Thu, 14 May 2026 04:03 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੰਦਗੜ੍ਹ ਪੁਲਿਸ ਨੇ ਟਰੈਕਟਰ ਚੜ੍ਹਾ ਕੇ ਇਕ ਔਰਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਗਿਆਨ ਚੰਦ ਨੇ ਦੱਸਿਆ ਕਿ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਰਹਿਣ ਵਾਲੇ ਬਿਕਰਪਾਸ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਲੰਘੀ 11 ਮਈ ਨੂੰ ਹੁਸਨਪ੍ਰੀਤ ਸਿੰਘ ਅਤੇ ਇਕਬਾਲ ਸਿੰਘ ਵਾਸੀ ਚੱਕ ਅਤਰ ਸਿੰਘ ਵਾਲਾ ਟਰੈਕਟਰ ’ਤੇ ਸਵਾਰ ਹੋ ਕੇ ਆਏ। ਪੀੜਤ ਅਨੁਸਾਰ ਉਕਤ ਵਿਅਕਤੀਆਂ ਨੇ ਉਸ ਦੀ ਪਤਨੀ ਸੁਨੀਤਾ ਨੂੰ ਜਾਨੋਂ ਮਾਰਨ ਨੀਅਤ ਨਾਲ ਟਰੈਕਟਰ ਨੂੰ ਉਸ ਉੱਪਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਪੀੜਤ ਨੇ ਦੱਸਿਆ ਕਿ ਕਿਸੇ ਤਰ੍ਹਾਂ ਉਸ ਨੇ ਆਪਣੀ ਪਤਨੀ ਦੀ ਜਾਨ ਬਚਾਈ ਪਰ ਇਸ ਦੌਰਾਨ ਟਰੈਕਟਰ ਦੇ ਪਿੱਛੇ ਲੱਗਾ ਹੋਇਆ ਕੰਪਿਊਟਰ ਕਰਾਹ ਉਸ ਦੀ ਬਾਂਹ ਵਿੱਚ ਵੱਜਾ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਾਂਚ ਅਧਿਕਾਰੀ ਅਨੁਸਾਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।