ਸਵਪਨਦੀਪ ਕੌਰ ਜ਼ਿਲ੍ਹੇ ’ਚੋਂ ਰਹੀ ਅੱਵਲ
ਸਵਪਨਦੀਪ ਕੌਰ ਜ਼ਿਲ੍ਹੇ ’ਚੋਂ ਅੱਵਲ
Publish Date: Wed, 13 May 2026 06:32 PM (IST)
Updated Date: Thu, 14 May 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2026 ਦੀ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਮੋਹਰੀ ਸਿੱਖਿਆ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਵਪਨਦੀਪ ਕੌਰ ਪੁੱਤਰੀ ਬਾਰਾ ਸਿੰਘ ਸਿੱਧੂ ਮਾਤਾ ਦਾ ਨਾਮ ਕਿਰਨਦੀਪ ਕੌਰ ਸਿੱਧੂ ਨੇ 500 ਅੰਕਾਂ ਵਿੱਚੋਂ 494 ਅੰਕ ਪ੍ਰਾਪਤ ਕਰਕੇ ਬਠਿੰਡਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਪੰਜਾਬ ਭਰ ਵਿੱਚੋਂ ਚੌਦਵਾਂ ਸਥਾਨ ਹਾਸਲ ਕੀਤਾ। ਸਕੂਲ ਕਮੇਟੀ ਮੈਨੇਜਰ ਰਣਜੀਤ ਸਿੰਘ ਮਲਕਾਣਾ ਤੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਤੇ ਬੱਚੀਆਂ ਸਿਰ ਬੰਨ੍ਹਿਆ। ਵਿਦਿਆਰਥਣ ਦੇ ਪਿਤਾ ਖੇਤੀਬਾੜੀ ਕਰਦੇ ਹਨ।