ਯੂਜੀਸੀ ਨੈੱਟ ਪ੍ਰੀਖਿਆ ਪਾਸ ਕਰਨ ’ਤੇ ਰਜਨੀ ਗਰਗ ਸਨਮਾਨਿਤ
ਯੂਜੀਸੀ ਨੈੱਟ ਪ੍ਰੀਖਿਆ ਪਾਸ ਕਰਨ ’ਤੇ ਸਨਮਾਨ
Publish Date: Wed, 13 May 2026 06:39 PM (IST)
Updated Date: Thu, 14 May 2026 04:07 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਰਜਨੀ ਗਰਗ ਵੱਲੋਂ ਯੂਜੀਸੀ ਨੈੱਟ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਉਪਲੱਬਧੀ ’ਤੇ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਜਨੀ ਗਰਗ ਦੀ ਇਹ ਸਫਲਤਾ ਉਸ ਦੀ ਅਟੱਲ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ ਤੇ ਸੰਸਥਾ ਲਈ ਮਾਣ ਦੀ ਗੱਲ ਹਨ। ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋ. ਪ੍ਰੋ. ਸ਼ਾਲਿਨੀ ਸਹਿਗਲ, ਕੰਪਿਊਟਰ ਸਾਇੰਸ ਵਿਭਾਗ ਮੁਖੀ ਡਾ. ਇੰਦਰਪ੍ਰੀਤ ਕੌਰ, ਡਾ. ਸਪਨਜੀਤ ਕੌਰ, ਪ੍ਰੋ. ਮੋਨਿਕਾ, ਪ੍ਰੋ. ਕਿਰਨ ਅਤੇ ਸਮੂਹ ਸਟਾਫ ਵੱਲੋਂ ਰਜਨੀ ਗਰਗ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਅਧਿਆਪਕਾਂ ਨੇ ਕਿਹਾ ਕਿ ਦਿਆਰਥਣ ਦੀ ਸਖ਼ਤ ਮਿਹਨਤ ਅਤੇ ਨਿਰੰਤਰ ਅਧਿਐਨ ਸਦਕਾ ਇਹ ਉਪਲਬਧੀ ਸੰਭਵ ਹੋਈ ਹੈ। ਇਸ ਮੌਕੇ ਕਾਲਜ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।