ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ ’ਤੇ ਪਾਬੰਦੀ
ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ ’ਤੇ ਪਾਬੰਦੀ
Publish Date: Wed, 13 May 2026 06:55 PM (IST)
Updated Date: Thu, 14 May 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਆਈਏਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਨਿਗਮ ਬਠਿੰਡਾ ਅਤੇ ਜ਼ਿਲ੍ਹਾ ਬਠਿੰਡਾ ਅਧੀਨ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਜਿੱਥੇ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਕਿਸਮ ਦਾ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਪਾਬੰਦੀ ਲਗਾਈ ਹੈ। ਹੁਕਮਾਂ ਤਹਿਤ ਕੇਵਲ ਉਨ੍ਹਾਂ ਖੇਤਰਾਂ ਵਿੱਚ ਹੀ ਪਾਬੰਦੀ ਹੋਵੇਗੀ, ਜਿੰਨ੍ਹਾਂ ਨਗਰ ਨਿਗਮਾ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੋਣਾਂ ਹੋਣੀਆਂ ਹਨ। ਇਹ ਹੁਕਮ 11 ਮਈ ਤੋਂ ਲੈ ਕੇ 1 ਜੂਨ 2026 ਤਕ ਲਾਗੂ ਰਹਿਣਗੇ।