ਟਹਿਲ ਸਿੰਘ ਸੰਧੂ ਕੌਂਸਲ ਚੋਣਾਂ ਲਈ ਬਣੇ ਆਬਜ਼ਰਵਰ
ਟਹਿਲ ਸਿੰਘ ਸੰਧੂ ਕੌਂਸਲ ਚੋਣਾਂ ਲਈ ਬਣੇ ਆਬਜ਼ਰਵਰ
Publish Date: Wed, 13 May 2026 07:06 PM (IST)
Updated Date: Thu, 14 May 2026 04:10 AM (IST)
ਖੁਸ਼ਦੀਪ ਸਿੰਘ, ਪੰਜਾਬੀ ਜਾਗਰਣ. ਤਲਵੰਡੀ ਸਾਬੋ : ਪੰਜਾਬ ਕਾਂਗਰਸ ਵੱਲੋਂ ਸੀਨੀਅਰ ਆਗੂ ਟਹਿਲ ਸਿੰਘ ਸੰਧੂ ਨੂੰ ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਟਹਿਲ ਸਿੰਘ ਸੰਧੂ ਵਰਗੇ ਤਜਰਬੇਕਾਰ ਅਤੇ ਮਿਹਨਤੀ ਆਗੂ ਨੂੰ ਇਹ ਜ਼ਿੰਮੇਵਾਰੀ ਦੇਣਾ ਕਾਂਗਰਸ ਲਈ ਵੱਡੀ ਮਜ਼ਬੂਤੀ ਸਾਬਤ ਹੋਵੇਗਾ ਤੇ ਇਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਰਾਮਾਂ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ ਤੇ ਹਰ ਵਾਰਡ ਵਿੱਚ ਵਰਕਰ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਭਾਗੀਵਾਂਦਰ ਨੇ ਦੱਸਿਆ ਕਿ ਸੰਧੂ ਰਾਮਾਂ ਵਿੱਚ ਅਹਿਮ ਮੀਟਿੰਗ ਕਰਨ ਜਾ ਰਹੇ ਹਨ, ਜਿਸ ਵਿੱਚ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਨ ਦੇ ਨਾਲ-ਨਾਲ ਉਮੀਦਵਾਰਾਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਜਾਵੇਗਾ। ਭਾਗੀਵਾਂਦਰ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਰਾਮਾਂ ਨਗਰ ਕੌਂਸਲ ਦੀਆਂ ਸਾਰੀਆਂ 15 ਦੀਆਂ 15 ਸੀਟਾਂ ’ਤੇ ਜਿੱਤ ਦਰਜ ਕਰੇਗੀ, ਕਿਉਂਕਿ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ ਅਤੇ ਟਹਿਲ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਰਾਮਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।