ਭੁੱਚੋ ਕਲਾਂ ’ਚ ਕਾਂਗਰਸ ਦੇ ਐੱਸਸੀ ਵਿੰਗ ਦੀ ਕਮੇਟੀ ਦਾ ਗਠਨ
ਭੁੱਚੋ ਕਲਾਂ ਵਿਖੇ ਕਾਂਗਰਸ ਦੇ ਐਸਸੀ ਵਿੰਗ ਦੀ ਕਮੇਟੀ ਦਾ ਗਠਨ
Publish Date: Thu, 14 May 2026 04:42 PM (IST)
Updated Date: Thu, 14 May 2026 04:45 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਪੰਜਾਬ ਕਾਂਗਰਸ ਪਾਰਟੀ ਦੇ ਐੱਸਸੀ ਵਿੰਗ ਵੱਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਭੁੱਚੋ ਕਲਾਂ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟ ਭਾਈ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਇਕਾਈ ਦੇ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ ਵੱਲੋਂ ਬਲਾਕ ਨਥਾਣਾ ਦੇ ਪਿੰਡ ਭੁੱਚੋ ਕਲਾਂ ਲਈ ਐੱਸਸੀ ਵਿੰਗ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕੱਠਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪਰਗਟ ਸਿੰਘ ਤੁੰਗਵਾਲੀ, ਬਲਾਕ ਪ੍ਰਧਾਨ ਐਸਸੀ ਵਿੰਗ ਪਰਿੰਦਰ ਪੈਵੀ, ਮੰਡਲ ਪ੍ਰਧਾਨ ਬਲਵੀਰ ਸਿੰਘ ਬੀਰਾ, ਗੇਜਾ ਮੈਂਬਰ ਹਰਭਜਨ ਸਿੰਘ ਸ਼ੇਰ ਗਿੱਲ, ਜੰਟਾ ਸਿੰਘ ਮਾਨ ਗੋਬਿੰਦਪੁਰਾ, ਗੁਰਵਿੰਦਰ ਸਿੰਘ ਭੁੱਚੋ ਕਲਾਂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।