ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ ਸੱਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
ਜਮੀਨ ’ਤੇ ਕਬਜ਼ੇ ਦਾ ਯਤਨ ਕਰਨ ਵਾਲੇ ਸੱਤ ਖਿਲਾਫ ਕੇਸ ਦਰਜ
Publish Date: Thu, 14 May 2026 04:45 PM (IST)
Updated Date: Thu, 14 May 2026 04:48 PM (IST)

ਸੀਨੀਅਰ ਰਿਪੋਰਟਰ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ’ਤੇ ਜਮੀਨ ਉੱਪਰ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਜਗਰੂਪ ਸਿੰਘ ਵਾਸੀ ਮਹਿਮਾ ਸਵਾਈ ਨੇ ਦੱਸਿਆ ਕਿ ਬਲਕਾਰ ਸਿੰਘ, ਬਲਵੰਤ ਸਿੰਘ, ਮਨਪ੍ਰੀਤ ਸਿੰਘ ਵਾਸੀ ਮਹਿਮਾ ਸਵਾਈ ਅਤੇ ਦਾਰਾ ਅਸ਼ੋਕ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਜ਼ਿਲ੍ਹਾ ਫਰੀਦਕੋਟ ਨੇ ਉਸ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਥਾਣਾ ਨੇਹੀਆਂ ਵਾਲਾ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਬਲਵੰਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਦੂਜੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਖਵਿੰਦਰ ਕੌਰ ਵਾਸੀ ਸੰਗਤ ਖੁਰਦ ਨੇ ਦੱਸਿਆ ਕਿ ਉਸ ਦੀ ਸਾਢੇ ਛੇ ਏਕੜ ਜ਼ਮੀਨ ਪਿੰਡ ਕੋਟਲੀ ਸਾਬੋ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਹ ਜ਼ਮੀਨ ਠੇਕੇ ਉੱਪਰ ਆਪਣੇ ਚਾਚੇ ਬਲਜੀਤ ਸਿੰਘ ਨੂੰ ਦਿੰਦੇ ਆ ਰਹੇ ਸਨ। ਹੁਣ ਉਸ ਨੇ ਜ਼ਮੀਨ ਵੇਚਣ ਦਾ ਇਰਾਦਾ ਕੀਤਾ ਤਾਂ ਉਸ ਦੇ ਚਾਚੇ ਬਲਜੀਤ ਸਿੰਘ ਇਸ ਜ਼ਮੀਨ ਨੂੰ ਸਸਤੇ ਭਾਅ ਖਰੀਦਣਾ ਚਾਹੁੰਦਾ ਸੀ, ਜਿਸ ਕਾਰਨ ਉਸ ਦੇ ਚਾਚੇ ਬਲਜੀਤ ਸਿੰਘ ਇਸ ਦੇ ਲੜਕਿਆਂ ਸੁਖਪਾਲ ਸਿੰਘ ਤੇ ਜਸਪਾਲ ਸਿੰਘ ਨੇ ਜ਼ਮੀਨ ਨੂੰ ਜਾਂਦੀ ਪਹੀ ਅਤੇ ਪਾਣੀ ਵਾਲੇ ਖਾਲ ਨੂੰ ਵਾਹ ਦਿੱਤਾ। ਪੀੜਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਖੇਤ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।