ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫ਼ਤਾਰ
ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫਤਾਰ
Publish Date: Thu, 14 May 2026 04:47 PM (IST)
Updated Date: Thu, 14 May 2026 04:48 PM (IST)
ਸੀਨੀਅਰ ਰਿਪੋਰਟਰ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਨੇ ਲਾਲ ਸਿੰਘ ਬਸਤੀ ਵਿੱਚ ਛਾਪੇਮਾਰੀ ਕਰਦਿਆਂ ਭਜਨ ਲਾਲ ਨੂੰ 4 ਹਜ਼ਾਰ ਨਸ਼ੇ ਦੀਆਂ ਗੋਲੀਆਂ ਅਤੇ 1335 ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇੰਨੀ ਭਾਰੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਉਹ ਕਿੱਥੋਂ ਲੈ ਕੇ ਆਇਆ ਸੀ। ਇਸ ਤਰ੍ਹਾਂ ਹੀ ਇਕ ਹੋਰ ਮਾਮਲੇ ਵਿੱਚ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਗੋਨਿਆਣਾ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਇਕਬਾਲ ਸਿੰਘ ਵਾਸੀ ਗੋਨਿਆਣਾ ਕਲਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ।