ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ’ਚ 14 ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿੱਚ 14 ਖਿਲਾਫ਼ ਕੇਸ ਦਰਜ
Publish Date: Thu, 14 May 2026 04:55 PM (IST)
Updated Date: Thu, 14 May 2026 04:57 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿੱਚ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨੇਹੀਆਂ ਵਾਲਾ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਗਿਆਨ ਚੰਦ ਵਾਸੀ ਪਿੰਡ ਮਹਿਮਾ ਸਰਕਾਰੀ ਨੇ ਦੱਸਿਆ ਕਿ ਸੁਖਰਾਜ ਸਿੰਘ, ਕਿਰਨਪ੍ਰੀਤ ਸਿੰਘ, ਗਗਨਦੀਪ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਗੁਰਪਿਆਰ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਕੁੱਟਮਾਰ ਦਾ ਕਾਰਨ ਜਮੀਨੀ ਝਗੜਾ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਹਾਲੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸ ਤਰ੍ਹਾਂ ਹੀ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮਨਜੀਤ ਸਿੰਘ ਵਾਸੀ ਪਿੰਡ ਗਿੱਲ ਕਲਾਂ ਨੇ ਦੱਸਿਆ ਕਿ ਉਹ ਦੁੱਧ ਪਾ ਕੇ ਆਪਣੇ ਦਿਹਾੜੀਏ ਹਰਜਿੰਦਰ ਸਿੰਘ ਨਾਲ ਪਿੰਡ ਗਿੱਲ ਕਲਾਂ ਵੱਲ ਆ ਰਿਹਾ ਸੀ ਕਿ ਰਾਹ ਵਿੱਚ ਗੁਰਸੇਵਕ ਸਿੰਘ, ਜੀਤ ਸਿੰਘ, ਹਰਬੰਸ ਸਿੰਘ ਅਤੇ ਸਹਿਦੇਵ ਸਿੰਘ ਉਰਫ ਮੱਦੀ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਹਾਲੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਵੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਸ਼ਮਸ਼ੇਰ ਸਿੰਘ ਵਾਸੀ ਪਿੰਡ ਮੌੜ ਕਲਾਂ ਨੇ ਦੱਸਿਆ ਕਿ ਰਜਿੰਦਰ ਸਿੰਘ ਵਾਸੀ ਪਿੰਡ ਮੌੜ ਕਲਾਂ, ਡੀਸੀ ਸਿੰਘ ਵਾਸੀ ਪਿੰਡ ਮੌੜ ਖੁਰਦ ਅਤੇ ਕਾਟੀ ਸਿੰਘ ਵਾਸੀ ਪਿੰਡ ਮੌੜ ਖੁਰਦ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਕੁੱਟਮਾਰ ਦਾ ਕਾਰਨ ਜ਼ਮੀਨੀ ਝਗੜਾ ਹੈ। ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਹਾਲੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਕ ਹੋਰ ਮਾਮਲੇ ਵਿੱਚ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਅਰਸ਼ਦੀਪ ਸਿੰਘ ਵਾਸੀ ਫਲੜ ਦੇ ਬਿਆਨਾਂ ਦੇ ਆਧਾਰ ਤੇ ਮਨਦੀਪ ਸਿੰਘ ਅਤੇ ਸੁਖਦੀਪ ਸਿੰਘ ਵਾਸੀ ਪਿੰਡ ਫੱਲੜ ਖ਼ਿਲਾਫ਼ ਕੁੱਟਮਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ।