ਔਰਤ ਨੇ ਝੀਲ ’ਚ ਮਾਰੀ ਛਾਲ, ਬਚਾਇਆ
ਔਰਤ ਨੇ ਝੀਲ ਵਿਚ ਮਾਰੀ ਛਾਲ
Publish Date: Thu, 14 May 2026 06:48 PM (IST)
Updated Date: Thu, 14 May 2026 06:48 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਗੋਨਿਆਣਾ ਰੋਡ ਸਥਿਤ ਥਰਕਲ ਪਲਾਂਟ ਦੀ ਝੀਲ ਨੰਬਰ-2 ਵਿੱਚ ਕੁੜੀ ਵੱਲੋ ਮਾਨਸਿਕ ਤਣਾਅ ਕਾਰਨ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਅਤੇ ਹੈਲਪਲਾਈਨ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਜਾਣਕਾਰੀ ਅਨੁਸਾਰ ਸਹਾਰਾ ਮੁੱਖ ਦਫ਼ਤਰ ਨੂੰ ਸੂਚਨਾ ਮਿਲੀ ਸੀ ਕਿ ਇਕ ਮਹਿਲਾ ਨੇ ਝੀਲ ਨੰਬਰ-2 ਵਿੱਚ ਛਾਲ ਮਾਰ ਦਿੱਤੀ ਹੈ। ਇਸ ਤੋਂ ਬਾਅਦ ਸਹਾਰਾ ਟੀਮ ਦੇ ਸੰਦੀਪ ਗਿੱਲ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਸਥਾਨਕ ਲੋਕਾਂ ਦੀ ਮਦਦ ਨਾਲ ਮਹਿਲਾ ਨੂੰ ਸੁਰੱਖਿਅਤ ਢੰਗ ਨਾਲ ਝੀਲ ਵਿੱਚੋਂ ਬਾਹਰ ਕੱਢਿਆ ਗਿਆ। ਬਾਅਦ ਵਿੱਚ ਮਹਿਲਾ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ’ਤੇ ਤਾਇਨਾਤ ਡਾਕਟਰਾਂ ਵੱਲੋਂ ਉਸਦਾ ਇਲਾਜ ਸ਼ੁਰੂ ਕੀਤਾ ਗਿਆ। ਮਹਿਲਾ ਨੇ ਦੱਸਿਆ ਕਿ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਈ ਅਤੇ ਗੁੱਸੇ ਵਿੱਚ ਇਹ ਕਦਮ ਚੁੱਕ ਲਿਆ।