ਹੁਣ ਤਕ ਜ਼ਿਲ੍ਹੇ ਅੰਦਰ ਕੁੱਲ 39 ਨਾਮਜ਼ਦਗੀ ਪੱਤਰ ਹੋਏ ਦਾਖ਼ਲ, ਭਲਕੇ ਤਕ ਭਰੇ ਜਾ ਸਕਣਗੇ ਪੱਤਰ
ਹੁਣ ਤਕ ਜ਼ਿਲ੍ਹੇ ਅੰਦਰ ਕੁੱਲ 39 ਨਾਮਜਦਗੀ ਪੱਤਰ ਹੋਏ ਦਾਖਲ, 16 ਮਈ ਤਕ ਭਰੇ ਜਾ ਸਕਣਗੇ ਪੱਤਰ
Publish Date: Thu, 14 May 2026 07:10 PM (IST)
Updated Date: Thu, 14 May 2026 07:12 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਚੋਣਾਂ ਸਬੰਧੀ 14 ਮਈ ਤਕ ਕੁੱਲ 39 ਨਾਮਜ਼ਦਗੀ ਪੱਤਰ ਦਾਖਲ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 4 ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 9, ਗੋਨਿਆਣਾ ਦੇ 13 ਵਾਰਡਾਂ ਲਈ 1, ਕੋਟਫੱਤਾ ਦੇ 11 ਵਾਰਡਾਂ ਲਈ 0, ਮੌੜ ਮੰਡੀ ਦੇ 17 ਵਾਰਡਾਂ ਲਈ 10, ਰਾਮਾਂ ਮੰਡੀ ਦੇ 15 ਵਾਰਡਾਂ ਲਈ 0, ਸੰਗਤ ਮੰਡੀ ਦੇ 9 ਵਾਰਡਾਂ ਲਈ 1 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 10, ਮਲੂਕਾ ਦੇ 11 ਵਾਰਡਾਂ ਲਈ 4 ਨਾਮਜ਼ਦਗੀਆਂ ਭਰੀਆਂ ਗਈਆਂ ਅਤੇ ਨਗਰ ਪੰਚਾਇਤ ਭਗਤਾ ਭਾਈਕਾ, ਕੋਟਸਮੀਰ, ਨਥਾਣਾ, ਲਹਿਰਾ ਮੁਹੱਬਤ, ਭਾਈਰੂਪਾ ਅਤੇ ਕੋਠਾ ਗੁਰੂ ਵਿਖੇ ਅੱਜ ਕੋਈ ਨਾਮਜਦਗੀ ਪੱਤਰ ਪ੍ਰਾਪਤ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਬਹੁਤੇ ਥਾਵਾਂ ’ਤੇ ਵੱਖ ਵੱਖ ਪਾਰਟੀਆਂ ਅਜੇ ਤਕ ਆਪਣੇ ਉਮੀਦਵਾਰ ਹੀ ਖੜ੍ਹੇ ਨਹੀਂ ਕਰ ਸਕੀਆਂ, ਜਿਸ ਕਾਰਨ ਨਾਮਜ਼ਦਗੀਆਂ ਲੇਟ ਹੋ ਰਹੀਆਂ ਹਨ। 16 ਮਈ ਨੂੰ ਨਾਮਜ਼ਦਗੀਆਂ ਸ਼ਾਮ ਤਿੰਨ ਵਜੇ ਤਕ ਜਮਾਂ ਕਰਵਾਈਆਂ ਜਾ ਸਕਣਗੀਆਂ, ਜਦੋਂ ਕਿ 18 ਮਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਇਸ ਤਰ੍ਹਾਂ 19 ਮਈ ਨਾਮਜ਼ਦਕੀ ਪੱਤਰ ਵਾਪਸ ਲਏ ਜਾ ਸਕਣਗੇ ਜਦੋਂ ਕਿ 26 ਨੂੰ ਵੋਟਿੰਗ ਹੋਵੇਗੀ।