ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਨੌਜਵਾਨ ਨੇ ਕੀਤੀ ਖੁਦਕੁਸ਼ੀ
Publish Date: Fri, 15 May 2026 04:18 PM (IST)
Updated Date: Sat, 16 May 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪਿੰਡ ਬੀੜ ਤਲਾਬ ਵਿਚ ਇਕ ਨੌਜਵਾਨ ਨੇ ਪੱਖੇ ਦੀ ਹੁੱਕ ਨਾਲ ਆਪਣੇ ਗਲੇ ਵਿੱਚ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸਹਾਰਾ ਹੈੱਡਕੁਆਰਟਰ 'ਤੇ ਸੂਚਨਾ ਮਿਲਣ 'ਤੇ ਸੰਦੀਪ ਗੋਇਲ ਦੀ ਅਗਵਾਈ ਵਾਲੀ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਹੇਠਾਂ ਉਤਾਰਿਆ। ਪਰਿਵਾਰਕ ਸੂਤਰਾਂ ਅਨੁਸਾਰ ਨੌਜਵਾਨ ਨਸ਼ੇ ਦਾ ਆਦੀ ਸੀ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਪਹੁੰਚਾਇਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਬੀੜ ਤਲਾਬ ਦਾ ਰਹਿਣ ਵਾਲਾ ਹੈ।