ਕੈਨੇਡਾ ਭੇਜਣ ਦੇ ਨਾਂ 'ਤੇ 25 ਲੱਖ ਠੱਗਣ ਵਾਲੇ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ
ਕੈਨੇਡਾ ਭੇਜਣ ਦੇ ਨਾਂ 'ਤੇ 25 ਲੱਖ ਦੀ ਠੱਗੀ, ਮਾਂ-ਪੁੱਤ ਖ਼ਿਲਾਫ਼ ਮੁਕੱਦਮਾ ਦਰਜ
Publish Date: Fri, 15 May 2026 04:20 PM (IST)
Updated Date: Sat, 16 May 2026 04:01 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਫਸਲ ਚੋਰੀ ਕਰਨ ਦੇ ਦੋਸ਼ ਹੇਠ ਦੋ ਭਰਾਵਾਂ ਤੇ ਕੇਸ ਦਰਜ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਤੇ ਉਸ ਦੀ ਫਸਲ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪੀੜਤ ਨੌਜਵਾਨ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਮਹਿਮਾ ਭਗਵਾਨਾ ਦੀ ਰਹਿਣ ਵਾਲੀ ਮਨਦੀਪ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਰੁਪਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਨੇ ਉਸ ਤੇ ਲੜਕੇ ਨੂੰ ਕੈਨੇਡਾ ਭੇਜਣ ਦੇ ਨਾਮ ’ਤੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਪੀੜਤਾ ਅਨੁਸਾਰ ਉਕਤ ਭਰਾਵਾਂ ਨੇ ਉਸ ਨੂੰ ਝਾਂਸੇ ਵਿੱਚ ਲੈ ਕੇ ਉਸ ਕੋਲੋਂ 25 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਸ ਤੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸੇ ਤਰ੍ਹਾਂ ਉਕਤ ਵਿਅਕਤੀਆਂ ਨੇ ਉਸ ਦੀ ਬੀਜੀ ਹੋਈ ਫਸਲ ਨੂੰ ਚੋਰੀ ਵੱਢ ਲਿਆ ਹੈ। ਜਾਂਚ ਅਧਿਕਾਰੀ ਨੂੰ ਅਨੁਸਾਰ ਪੀੜਤਾ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖਿਲਾਫ ਧੋਖਾਧੜੀ ਕਰਨ ਅਤੇ ਫਸਲ ਚੋਰੀ ਕਰਨ ਦੇ ਦੋਸ਼ ਹੇਠ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।